DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC ਨੇ ਗੁਰਮਤਿ ਸਮਾਗਮ ਕਰਵਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਉਪਰੰਤ...

  • fb
  • twitter
  • whatsapp
  • whatsapp
featured-img featured-img
ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਅਤੇ ਸੰਗਤ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਭਾਈ ਬਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਆਪਣੀ ਵਿਰਾਸਤ ਅਤੇ ਗੁਰਬਾਣੀ ਨਾਲ ਜੁੜਨ ਦਾ ਹੋਕਾ ਦਿੱਤਾ।

ਯੂਕੇ ਭਾਟ ਕਾਊਂਸਲ ਦੇ ਪ੍ਰਧਾਨ ਅਮਰੀਕ ਸਿੰਘ ਰਠੌਰ ਨੇ ਧੰਨਵਾਦ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭੱਟ ਭਾਈਚਾਰੇ ਦੇ ਨੁਮਾਇੰਦੇ ਅਤੇ ਸੰਗਤਾਂ ਹਾਜ਼ਰ ਸਨ।

Advertisement

Advertisement
Advertisement
×