ਤਲਵੰਡੀ ਖੁੰਮਣ ’ਚ ਗੁਰਮਤਿ ਸਮਾਗਮ
ਪਿੰਡ ਤਲਵੰਡੀ ਖੁੰਮਣ ਦੀ ਗ੍ਰਾਮ ਪੰਚਾਇਤ ਵੱਲੋਂ ਉੱਘੇ ਸਮਾਜ ਸੇਵੀ ਸਰਪੰਚ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ...
ਪਿੰਡ ਤਲਵੰਡੀ ਖੁੰਮਣ ਦੀ ਗ੍ਰਾਮ ਪੰਚਾਇਤ ਵੱਲੋਂ ਉੱਘੇ ਸਮਾਜ ਸੇਵੀ ਸਰਪੰਚ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਕਥਾ ਵਾਚਕ ਭਾਈ ਰਵਿੰਦਰ ਸਿੰਘ ਤਲਵੰਡੀ ਤੇ ਭਾਈ ਸੁਖਚੈਨ ਸਿੰਘ ਨੇ ਸੰਗਤ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਸਰਪੰਚ ਦਲਜੀਤ ਸਿੰਘ ਕਾਹਲੋਂ, ਹਰਅੰਮ੍ਰਿਤਪਾਲ ਸਿੰਘ ਬੱਲ, ਕਿਸਾਨ ਆਗੂ ਬਾਬਾ ਜਗਜੀਵਨ ਸਿੰਘ, ਬਾਬਾ ਸਰੂਪ ਸਿੰਘ,ਡਾ.ਪੂਰਨ ਸਿੰਘ, ਸੂਬੇਦਾਰ ਨਾਨਕ ਸਿੰਘ, ਸੁਰਜੀਤ ਸਿੰਘ ਫੌਜੀ, ਰਣਜੀਤ ਸਿੰਘ ਫੌਜੀ,ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ,ਗੁਰਲਾਲ ਸਿੰਘ, ਗੁਰਸ਼ਰਨ ਸਿੰਘ, ਅਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੋਗਿੰਦਰ ਸਿੰਘ ਰੰਧਾਵਾ ਅਤੇ ਪਿੰਡ ਦੇ ਹੋਰ ਪਤਵੰਤੇ ਮੌਜੂਦ ਸਨ।

