ਭਾਈ ਲਾਲੋ ਦੇ ਜਨਮ ਦਿਵਸ ਸਬੰਧੀ ਗੁਰਮਤਿ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਕੇ ਮਨਾਇਆ ਗਿਆ। ਸ੍ਰੀ ਅਖੰਡ ਪਾਠ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਕੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਪਲਵਿੰਦਰਪਾਲ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਲਰ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਤੋਂ ਹਰਜੀਤ ਸਿੰਘ ਰਾਮਗੜ੍ਹੀਆ, ਬਲਵਿੰਦਰ ਸਿੰਘ ਕਲਸੀ, ਜਗਜੀਤ ਸਿੰਘ ਸੱਗੂ, ਰਾਮ ਸਿੰਘ ਧੀਮਾਨ, ਕੰਵਰਬੀਰ ਸਿੰਘ ਮੰਜ਼ਲ ਸਮੇਤ ਸੰਗਤਾਂ ਹਾਜ਼ਰ ਸਨ।