ਭੋਗਪੁਰ: ਇਥੇ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਪਿੰਡ ਡੱਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿੱਚ ਕਰਵਾਇਆ ਗਿਆ। ਇਸ ਮੌਕੇ ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਨੇ ਗੁਰੂ ਅਮਰਦਾਸ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਗਿਆਨੀ ਸਰੂਪ ਸਿੰਘ ਕਡਿਆਣਾ ਦੇ ਢਾਡੀ ਜਥੇ ਨੇ ਗੁਰੂਆਂ ਦੇ ਫਲਸਫੇ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਿਰਮਾਣ ਬਾਰੇ ਢਾਡੀ ਵਾਰਾਂ ਸਰਵਣ ਕਰਾਈਆਂ। ਭਾਈ ਬਲਦੇਵ ਸਿੰਘ ਵਡਾਲਾ ਦੇ ਕੀਰਤਨ ਜਥੇ ਅਤੇ ਭਾਈ ਜ਼ੋਰਾਵਰ ਸਿੰਘ ਡੱਲੀ ਵਾਲੇ ਕੀਰਤਨ ਜਥੇ ਨੇ ਸ਼ਬਦ ਕੀਰਤਨ ਅਤੇ ਗੁਰ-ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁੱਚਾ ਸਿੰਘ ਨੇ ਨਿਭਾਈ। ਪ੍ਰਧਾਨ ਅਮੋਲਕ ਸਿੰਘ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ