DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਮਾਤਾ ਗੁਜਰੀ ਸਣੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ ਗਿਆ। ਦੀਵਾਨ ਹਾਲ ਵਿੱਚ ਹਜ਼ੂਰੀ ਕੀਰਤਨੀਆਂ ਅਤੇ...

  • fb
  • twitter
  • whatsapp
  • whatsapp
featured-img featured-img
ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ। -ਫੋਟੋ: ਭੰਗੂ
Advertisement

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਮਾਤਾ ਗੁਜਰੀ ਸਣੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ ਗਿਆ। ਦੀਵਾਨ ਹਾਲ ਵਿੱਚ ਹਜ਼ੂਰੀ ਕੀਰਤਨੀਆਂ ਅਤੇ ਢਾਡੀ ਕਵੀਸ਼ਰੀ ਜਥਿਆਂ ਨੇ ਇਤਿਹਾਸ ਸਰਵਣ ਕਰਕੇ ਸੰਗਤ ਨੂੰ ਮਹਾਨ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਗੁਰਦੁਆਰੇ ਦੇ ਮੈਨੇਜਰ ਭਾਗ ਸਿੰਘ ਚੌਹਾਨ ਦੀ ਦੇਖਰੇਖ ਹੇਠਾਂ ਦੀਵਾਨ ਹਾਲ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖਵਾਕ ਭਾਈ ਭੁਪਿੰਦਰਪਾਲ ਸਿੰਘ ਨੇ ਲਿਆ ਜਦਕਿ ਹੈਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਸੰਗਤਾਂ ਨੂੰ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਵੀ ਭੇਂਟ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ ਹਜ਼ੂਰ ਸਿੰਘ ਸਮਾਣਾ, ਸਟੋਰ ਕੀਪਰ ਪਰਮਜੀਤ ਸਿੰਘ ਪੰਮਾ ਪਨੌਦੀਆਂ ਮੌਜੂਦ ਸਨ।

Advertisement

Advertisement
Advertisement
×