ਮੁਕੇਰੀਆਂ ਵਿੱਚ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ
ਇੱਥੋਂ ਨੇੜਲੇ ਪਿੰਡ ਖਿੱਚੀਆਂ ਵਿੱਚ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੁੱਖ ਤੌਰ ’ਤੇ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਸ਼ਿਰਕਤ ਕਰਦਿਆਂ...
ਇੱਥੋਂ ਨੇੜਲੇ ਪਿੰਡ ਖਿੱਚੀਆਂ ਵਿੱਚ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੁੱਖ ਤੌਰ ’ਤੇ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ। ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸ਼ਾਮ ਵੇਲੇ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖ ਨੂੰ ਆਪਣੇ ਜੀਵਨ ਵਿੱਚ ਨਾਮ ਸਿਮਰਨ, ਸੇਵਾ, ਸਚਾਈ ਅਤੇ ਨਿਮਰਤਾ ਨੂੰ ਮਹੱਤਵ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਕੇਵਲ ਸੁਣਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲ ਵਿੱਚ ਲਿਆਂਦਾ ਜਾਵੇ। ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਗੁਰਬਾਣੀ ਨਾਲ ਜੁੜਨ, ਚੰਗੀ ਸੰਗਤ ਕਰਨ ਅਤੇ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਅਤੇ ਗੁਰੂ ਵਾਲੇ ਬਣਨ ਦਾ ਸੰਦੇਸ਼ ਦਿੱਤਾ।
ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 26 ਸਤੰਬਰ ਨੂੰ ਗੁਰਦੁਆਰਾ ਕਿਲ੍ਹਾ ਅਟੱਲ ਸਾਹਿਬ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਐਸ ਐਸ ਮੈਡੀਸਿਟੀ ਹਸਪਤਾਲ ਮੁਕੇਰੀਆਂ ਦੇ ਐਮਡੀ ਡਾਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਫਰੀ ਮੈਡੀਕਲ ਕੈਂਪ ਦੌਰਾਨ ਲੋੜਵੰਦਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਮਨਜੀਤ ਸਿੰਘ ਚੀਮਾ, ਅਵਤਾਰ ਸਿੰਘ, ਗੁਰਵਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਲਵਲੀ ਸੁਖਵਿੰਦਰ ਸਿੰਘ, ਗੁਰਜਿੰਦਰ ਸਿੰਘ ਚੱਕ, ਗੁਰਟੇਕ ਸਿੰਘ ਭੰਮਰਾ, ਗੁਰਮੀਤ ਸਿੰਘ ਮਿੰਟੂ, ਬਲਦੇਵ ਸਿੰਘ ਧਾਮੀਆਂ, ਸਤਨਾਮ ਸਿੰਘ ਧਾਮੀਆਂ, ਹਰਦੀਪ ਸਿੰਘ ਭੰਮਰਾ, ਮਨਜਿੰਦਰ ਸਿੰਘ ਨਿੱਕੂ ਚੱਕ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

