Guru Nanak Dev Ji Gurpurab: 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੀ ਵਿਉਂਤਬੰਦੀ
ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਪ੍ਰੀਤ...
ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਪ੍ਰੀਤ ਕੌਰ ਰੂਹੀ, ਗੁਰਮੀਤ ਸਿੰਘ ਬੂਹ, ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਕੁਲਵਿੰਦਰ ਸਿੰਘ ਡੱਲਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਤੇ ਚੰਚਲ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ, ਵਧੀਕ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਅਤੇ ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਮਨਾਇਆ ਜਾਵੇਗਾ। 22-23 ਨਵੰਬਰ ਦੀ ਰਾਤ 2:30 ਵਜੇ ਅਖੰਡ ਪਾਠ ਆਰੰਭ ਹੋ ਕੇ ਭੋਗ 24-25 ਨਵੰਬਰ ਦੀ ਰਾਤ 1:40 ਵਜੇ ਪੈਣਗੇ। 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਤੱਕ ਨਗਰ ਕੀਰਤਨ ਸਜੇਗਾ। ਸ਼ਾਮ 4 ਵਜੇ ਤੋਂ 25 ਨਵੰਬਰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿੱਚ ਦੀਵਾਨ ਸਜਣਗੇ, ਜਦਕਿ 24 ਨਵੰਬਰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਤੇ ਸ਼ਾਮ 7 ਵਜੇ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। ਸੰਗਤ ਲਈ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਕਰਦਿਆਂ ਜਥੇਬੰਦੀਆਂ ਨੂੰ ਸੇਵਾਵਾਂ ਸੌਂਪੀਆਂ ਗਈਆਂ।
ਇਸ ਮੌਕੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਪ੍ਰਧਾਨ ਰਘਬੀਰ ਸਿੰਘ (ਮਾਤਾ ਸੁਲੱਖਣੀ ਸੁਸਾਇਟੀ), ਹਰਜਿੰਦਰ ਸਿੰਘ (ਨਿਰਵੈਰ ਖ਼ਾਲਸਾ ਸੁਸਾਇਟੀ), ਸੰਤੋਖ ਸਿੰਘ (ਗੁਰੂ ਨਾਨਕ ਸੇਵਕ ਜਥਾ ਬਾਹਰਾ), ਗੁਰਪ੍ਰੀਤ ਸਿੰਘ (ਭਾਈ ਬਾਲਾ ਸੁਸਾਇਟੀ), ਜਸਕਰਨਬੀਰ ਸਿੰਘ ਗੋਲਡੀ (ਗੁਰੂ ਤੇਗ ਬਹਾਦਰ ਨੌਜਵਾਨ ਸਭਾ), ਗੁਰਪ੍ਰੀਤ ਸਿੰਘ (ਮੀਰੀ ਪੀਰੀ ਗੱਤਕਾ ਅਖਾੜਾ), ਤਰਪਿੰਦਰ ਸਿੰਘ (ਸਿੱਖ ਮਿਸ਼ਨਰੀ ਕਾਲਜ), ਸਰਬਜੀਤ ਸਿੰਘ ਬੱਬੂ, ਗ੍ਰੰਥੀ ਜੋਗਾ ਸਿੰਘ, ਮਨਮੋਹਣ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਜਗਜੀਤ ਸਿੰਘ, ਡਾ. ਗੁਰਦੇਵ ਸਿੰਘ ਜੋਸਨ, ਜਥੇਦਾਰ ਸਤਨਾਮ ਸਿੰਘ, ਬਲਜੀਤ ਕੌਰ ਕਮਾਲਪੁਰ, ਤਜਿੰਦਰਪਾਲ ਸਿੰਘ ਭਵਾਨੀਪੁਰ, ਗੁਰਮੀਤ ਸਿੰਘ ਕਬੀਰਪੁਰ, ਲਖਵਿੰਦਰ ਸਿੰਘ, ਬਲਦੇਵ ਸਿੰਘ ਵਿਰਦੀ, ਗੁਰਵਿੰਦਰ ਸਿੰਘ ਵਿਰਦੀ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਢਿੱਲੋਂ, ਹਰਭਜਨ ਸਿੰਘ ਵਿਰਦੀ ਤੇ ਸਵਰਨ ਸਿੰਘ ਹਾਜ਼ਰ ਸਨ।

