ਗੁਰੂ ਨਾਨਕ ਦੇਵ ਦਾ ਵਿਆਹ ਮਨਾਇਆ
ਗੁੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵਿਖੇ ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕਮਲਪ੍ਰੀਤ ਸਿੰਘ ਖਾਲਸਾ ਤੇ ਸਕੱਤਰ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸਵੇਰੇ ਗੁਰੂ...
Advertisement
ਗੁੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵਿਖੇ ਗੁਰੂ ਨਾਨਕ ਦੇਵ ਅਤੇ ਮਾਤਾ ਸੁਲੱਖਣੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕਮਲਪ੍ਰੀਤ ਸਿੰਘ ਖਾਲਸਾ ਤੇ ਸਕੱਤਰ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸਵੇਰੇ ਗੁਰੂ ਸਾਹਿਬ ਦੀ ਬਰਾਤ ਦੇ ਰੂਪ ’ਚ ਸੰਗਤ ਗੁਰਦੁਆਰੇ ਤੋਂ ਰਵਾਨਾ ਹੋਈ, ਜੋ ਵਿਜੇ ਮਾਰਕੀਟ, ਮਾਤਾ ਰਾਣੀ ਚੌਕ, ਲਾਇਬ੍ਰੇਰੀ ਚੌਕ, ਪੁਰਾਣੀ ਅਨਾਜ ਮੰਡੀ ਤੇ ਮਿਆਣੀ ਰੋਡ ’ਚੋਂ ਹੁੰਦੀ ਹੋਈ ਸ਼ੁਰੂਆਤੀ ਸਥਾਨ ’ਤੇ ਪੁੱਜੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਨਾਕ ਦੀਆਂ ਘੋੜੀਆਂ ਗਾਈਆਂ। ਵੱਖ ਵੱਖ ਬਜ਼ਾਰਾਂ ਵਿੱਚ ਬਰਾਤ ਦਾ ਭਰਵਾਂ ਸਵਾਗਤ ਕੀਤਾ ਗਿਆ। ਮਗਰੋਂ ਗੁਰਦੁਆਰੇ ਵਿੱਚ ਪਾਠ ਦੇ ਭੋਗ ਪਾਏ ਗਏ। ਗ੍ਰੰਥੀ ਸਿੰਘਾਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਵੱਖ ਵੱਖ ਪਕਵਾਨਾਂ ਦੇ ਲੰਗਰ ਵਰਤਾਏ ਗਏ।
Advertisement
Advertisement
×