ਗੁਰੂ ਨਾਨਕ ਮਿਸ਼ਨ ਚੌਕ ਨੂੰ ਨਵੀਂ ਦਿੱਖ ਮਿਲੀ
ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦ੍ਰਿਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜ਼ਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾ ਦੀ ਵੱਡੇ ਪੱਧਰ 'ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਤਾਜ਼ਾ ਅਤੇ ਆਧੁਨਿਕ ਦਿੱਖ ਮਿਲੇਗੀ।
