ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਨਾਨਕ ਮਿਸ਼ਨ ਚੌਕ ਨੂੰ ਨਵੀਂ ਦਿੱਖ ਮਿਲੀ

ਕੈਬਨਿਟ ਮੰਤਰੀ ਤੇ ਮੇਅਰ ਨੇ ਚੌਕ ਜਨਤਾ ਨੂੰ ਸਮਰਪਿਤ ਕੀਤਾ
Advertisement
ਸ਼ਹਿਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ, ਜਿਸ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।

ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦ੍ਰਿਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ।

Advertisement

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜ਼ਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾ ਦੀ ਵੱਡੇ ਪੱਧਰ 'ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਤਾਜ਼ਾ ਅਤੇ ਆਧੁਨਿਕ ਦਿੱਖ ਮਿਲੇਗੀ।

 

Advertisement
Show comments