ਸੁਰਜੀਤ ਮਜਾਰੀ
ਬੰਗਾ, 16 ਅਪਰੈਲ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ ਗਿਆ| ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿੱਚ ਹੋਏ ਇਸ ਸਮਾਗਮ ਵਿੱਚ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਹੋਇਆ| ਸੰਮੇਲਨ ਵਿੱਚ ਸ਼ਾਮਲ ਸੰਤ ਭਾਗ ਸਿੰਘ ਤੇ ਸੰਤ ਤੇਜਾ ਸਿੰਘ ਨੇ ਸੰਬੋਧਨ ਕਰਦਿਆਂ ਹਸਪਤਾਲ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੀਆਂ ਨਿਸ਼ਕਾਮ ਸਮਾਜ ਸੇਵੀ ਸੇਵਾਵਾਂ ਨੂੰ ਯਾਦ ਕੀਤਾ| ਉਨ੍ਹਾਂ ਹਸਪਤਾਲ ਨੂੰ ਤਨ, ਮਨ, ਧਨ ਨਾਲ ਸਹਿਯੋਗ ਦੇਣ ਵਾਲਿਆਂ ਦੀ ਚੜ੍ਹਦੀ ਕਲਾ ਅਤੇ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ| ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਪੁੱਜੇ ਸੰਤਾਂ ਨੂੰ ਜੀ ਆਇਆਂ ਆਖਿਆ।
ਸਮਾਗਮ ਵਿੱਚ ਪ੍ਰਧਾਨ ਸਰਬ ਭਾਰਤੀ ਨਿਰਮਲ ਮੰਡਲ ਸੰਤ ਸੰਤੋਖ ਸਿੰਘ ਪਾਲਦੀ, ਸੰਤ ਰਣਜੀਤ ਸਿੰਘ, ਸੰਤ ਸੰਤੋਖ ਸਿੰਘ, ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਹਰਜਿੰਦਰ ਸਿੰਘ ਚਾਹਵਾਲੇ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਨਿਰਮਲ ਸਿੰਘ, ਸੰਤ ਕਰਮਜੀਤ ਸਿੰਘ, ਬਾਬਾ ਨਾਗਰ ਸਿੰਘ ਹਰੀਆ ਵੇਲਾਂ, ਬਾਬਾ ਗੁਰਦੇਵ ਸਿੰਘ ਜਥੇਦਾਰ, ਬਾਬਾ ਫ਼ਤਹਿ ਸਿੰਘ, ਸੰਤ ਸੁੱਚਾ ਸਿੰਘ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਗੁਰਚਰਨ ਸਿੰਘ ਪੰਡਵਾਂ, ਸੰਤ ਡਾ. ਸੁਖਵੰਤ ਸਿੰਘ ਨਾਹਲਾ, ਸੰਤ ਜਸਪਾਲ ਸਿੰਘ ਜੌਹਲਾਂ, ਸੰਤ ਗੁਰਵਿੰਦਰ ਸਿੰਘ ਹਜ਼ਾਰਾਂ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਸੰਤ ਜਸਵੰਤ ਸਿੰਘ ਠੱਕਰਵਾਲ, ਸੰਤ ਹਰੀ ਓਮ ਮਾਹਿਲਪੁਰ, ਸੰਤ ਮੱਖਣ ਸਿੰਘ ਟੂਟੋਮਜਾਰਾ ਆਦਿ ਸ਼ਾਮਲ ਹੋਏ|
ਗੁਰੂ ਨਾਨਕ ਮਿਸ਼ਨ ਮੈਡੀਕਲ ਐੈਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਵਲੋਂ ਸਮਾਗਮ ਵਿੱਚ ਪੁਜੇ ਸੰਤ ਮਹਾਪੁਰਸ਼ਾਂ ਦਾ ਮਾਣ ਸਤਿਕਾਰ ਕੀਤਾ ਗਿਆ| ਮੰਚ ਦਾ ਸੰਚਾਲਨ ਦੀ ਜ਼ਿੰਮੇਦਾਰੀ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਨਿਭਾਈ| ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਾਧੜਾ, ਖਜ਼ਾਨਚੀ ਅਮਰਜੀਤ ਸਿੰਘ ਕਲੇਰਾਂ, ਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ, ਮਹਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ|