DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ: ਡਾ. ਰਵਜੋਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼...

  • fb
  • twitter
  • whatsapp
  • whatsapp
featured-img featured-img
ਸੰਬੋਧਨ ਕਰਦੇ ਹੋਏ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ।
Advertisement

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।

ਇਸ ਮੌਕੇ ਚਾਂਸਲਰ ਸੰਤ ਮਨਮੋਹਨ ਸਿੰਘ, ਸੰਤ ਸਰਵਣ ਸਿੰਘ, ਸੰਤ ਨਿਰਮਲ ਦਾਸ, ਸੰਤ ਪ੍ਰਦੀਪ ਦਾਸ, ਭੈਣ ਸੰਤੋਸ਼ ਕੁਮਾਰੀ, ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਅਤੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਟੀਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement

ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ/ਫਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿੱਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ।

Advertisement

Advertisement
×