ਬੀਸੀਏ ਦੇ ਨਤੀਜੇ ’ਚ ਗੁਰੂ ਤੇਗ਼ ਬਹਾਦਰ ਕਾਲਜ ਮੋਹਰੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਸੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫਾਰ ਵਿਮੈੱਨ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਨਵਜੋਤ ਕੌਰ ਨੇ 90.93 ਫੀਸਦੀ ਤੇ ਜਸ਼ਨਦੀਪ ਕੌਰ ਨੇ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਸੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫਾਰ ਵਿਮੈੱਨ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਨਵਜੋਤ ਕੌਰ ਨੇ 90.93 ਫੀਸਦੀ ਤੇ ਜਸ਼ਨਦੀਪ ਕੌਰ ਨੇ 90.40 ਫੀਸਦੀ ਅੰਕ ਹਾਸਲ ਕਰ ਕੇ ਜ਼ਿਲ੍ਹੇ ਵਿੱਚੋਂ ਕ੍ਰਮਵਾਰ ਪਹਿਲੀ ਤੇ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ ਹੈ ਜਦਕਿ ਭਾਵਨਾ ਤੱਖੀ 90.13 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਸਰੇ ਸਥਾਨ ’ਤੇ ਰਹੀ। ਇਸ ਸ਼ਾਨਦਾਰ ਉਪਲਬਧੀ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ਰੰਸੀਪਲ ਡਾ. ਵਰਿੰਦਰ ਕੌਰ , ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪ੍ਰਿੰਸੀਪਲ ਜੋਤੀ ਸੈਣੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆ ਇਸ ਉਪੱਲਬਧੀ ਦਾ ਸਿਹਰਾ ਸਬੰਧਤ ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਅਤੇ ਵਿਦਿਆਰਥਣਾਂ ਦੀ ਮਿਹਨਤ ਸਿਰ ਬੰਨ੍ਹਿਆ।
Advertisement
Advertisement