ਗੁਰਵਿੰਦਰ ਸਿੰਘ ਬੂਥ ਪ੍ਰਧਾਨ ਨਿਯੁਕਤ
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਾਬਕਾ ਸਰਪੰਚ ਜਸਬੀਰ ਕੌਰ ਦੇ ਘਰ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ...
Advertisement
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਾਬਕਾ ਸਰਪੰਚ ਜਸਬੀਰ ਕੌਰ ਦੇ ਘਰ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਨੂੰ ਬੂਥ ਦਾ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਦਲਜੀਤ ਸਿੰਘ ਆੜਤੀ, ਸਤਨਾਮ ਸਿੰਘ, ਪ੍ਰਭਪਾਲ ਸਿੰਘ, ਸੋਨੂੰ ਸਿੰਘ, ਪ੍ਰਕਾਸ਼ ਸਿੰਘ, ਗੁਰਨਾਮ ਸਿੰਘ, ਸਰਦੂਲ ਸਿੰਘ ਬਲਾਕ ਸੰਮਤੀ ਮੈਂਬਰ, ਪਰਮਵੀਰ ਸਿੰਘ, ਮਨੀ ਆੜਤੀ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਫੌਜੀ, ਹਰਵੰਤ ਸਿੰਘ, ਕਸ਼ਮੀਰ ਸਿੰਘ ਅਤੇ ਸੁਖਦੇਵ ਸਿੰਘ ਸਾਬਕਾ ਮੈਂਬਰ ਪੰਚਾਇਤ ਕਮੇਟੀ ਦੇ ਮੈਂਬਰ ਚੁਣੇ ਗਏ।
Advertisement