ਜਲੰਧਰ ਜ਼ਿਲ੍ਹੇ ’ਚ ਪਹਿਲੀ ਨੂੰ ਸਕੂਲਾਂ-ਕਾਲਜਾਂ ’ਚ ਅੱਧੀ ਛੁੱਟੀ
ਜ਼ਿਲ੍ਹੇ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ 1 ਨਵੰਬਰ ਨੂੰ ਸਕੂਲਾਂ-ਕਾਲਜਾਂ ਦੀ ਅੱਧੇ ਦਿਨ ਦੀ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਧਾਰਮਿਕ ਪ੍ਰੋਗਰਾਮ ਦੀ ਅਗਵਾਈ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ...
Advertisement
ਜ਼ਿਲ੍ਹੇ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ 1 ਨਵੰਬਰ ਨੂੰ ਸਕੂਲਾਂ-ਕਾਲਜਾਂ ਦੀ ਅੱਧੇ ਦਿਨ ਦੀ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਧਾਰਮਿਕ ਪ੍ਰੋਗਰਾਮ ਦੀ ਅਗਵਾਈ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਮਿਲ ਕੇ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਆਦੇਸ਼ ਅਨੁਸਾਰ 1 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸਰਕਾਰੀ ਦੇ ਨਿੱਜੀ ਸਕੂਲਾਂ ਅਤੇ ਕਾਲਜਾਂ ’ਚ ਵਿਦਿਆਰਥੀਆਂ ਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਰਹੇਗੀ। ਡੀਸੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਤੇ ਸ਼ਹਿਰ ਵਿਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਨਗਰ ਕੀਰਤਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਹੋਵੇ।
Advertisement
Advertisement
