ਆਦਮਪੁਰ ਦੋਆਬਾ (ਜਲੰਧਰ): ਜਲੰਧਰ ਦੇ ਪੀ.ਏ.ਪੀ. ਵਿੱਚ ਤਾਇਨਾਤ ਹੈੱਡ ਕਾਂਸਟੇਬਲ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਹਾਲਾਂਕਿ ਮੌਕੇ ’ਤੇ ਪੁੱਜੇ ਜੀ.ਆਰ.ਪੀ. ਦੇ ਏ.ਐੱਸ.ਆਈ. ਲਲਿਤ ਕੁਮਾਰ ਨੇ ਦੱਸਿਆ ਕਿ ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਕਸ਼ਮੀਰ ਸਿੰਘ ਵਾਸੀ ਮਧਾਲਾ, ਲੋਹੀਆਂ ਵਜੋਂ ਹੋਈ ਹੈ। ਏ.ਐੱਸ.ਆਈ. ਨੇ ਦੱਸਿਆ ਕਿ ਫ਼ਿਲਹਾਲ ਉਨ੍ਹਾਂ ਵੱਲੋਂ 174 ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। -ਪੱਤਰ ਪ੍ਰੇਰਕ