ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਵਿਭਾਗ ਦੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ

ਹੁਸ਼ਿਆਰਪੁਰ: ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਅਤੇ ਫ਼ੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿੱਚ ਭੁਜੀਆ ਬਣਾਉਣ ਵਾਲੀਆਂ ਫ਼ੈਕਟਰੀਆਂ, ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਅਤੇ ਫ਼ਾਸਟ ਫ਼ੂਡ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ।...
Advertisement

ਹੁਸ਼ਿਆਰਪੁਰ: ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਅਤੇ ਫ਼ੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿੱਚ ਭੁਜੀਆ ਬਣਾਉਣ ਵਾਲੀਆਂ ਫ਼ੈਕਟਰੀਆਂ, ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਅਤੇ ਫ਼ਾਸਟ ਫ਼ੂਡ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੇ ਵੱਖ-ਵੱਖ ਖਾਧ ਪਦਾਰਥਾਂ ਦੇ 9 ਨਮੂਨੇ ਭਰੇ। ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਲਏ ਗਏ ਨਮੂਨਿਆਂ ਨੂੰ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਰਕਰਾਂ ਨੂੰ ਖਾਣ ਪੀਣ ਦਾ ਸਾਮਾਨ ਬਣਾਉਣ ਸਮੇਂ ਟੋਪੀ, ਮਾਸਕ ਅਤੇ ਦਸਤਾਨੇ ਪਹਿਨਣ ਦੀ ਹਦਾਇਤ ਕੀਤੀ ਹੈ। -ਪੱਤਰ ਪ੍ਰੇਰਕ

Advertisement
Advertisement
Show comments