ਸਿਹਤ ਵਿਭਾਗ ਦੀ ਟੀਮ ਨੇ 2,148 ਘਰਾਂ ਦੀ ਜਾਂਚ ਕੀਤੀ
                    ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਐਂਟੀ ਲਾਰਵਾ ਟੀਮਾਂ ਵੱਲੋਂ ਵੱਖ-ਵੱਖ ਕਿਸਮਾਂ ਦੇ ਕੰਟੇਨਰਾਂ, ਮਿੱਟੀ ਦੇ ਗਮਲੇ ਅਤੇ ਜਾਨਵਰਾਂ/ਪੰਛੀਆਂ ਦੇ ਪੀਣ ਵਾਲੇ ਗਮਲਿਆਂ ਆਦਿ ਵਿੱਚ...
                
        
        
    
                 Advertisement 
                
 
            
        
                ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਐਂਟੀ ਲਾਰਵਾ ਟੀਮਾਂ ਵੱਲੋਂ ਵੱਖ-ਵੱਖ ਕਿਸਮਾਂ ਦੇ ਕੰਟੇਨਰਾਂ, ਮਿੱਟੀ ਦੇ ਗਮਲੇ ਅਤੇ ਜਾਨਵਰਾਂ/ਪੰਛੀਆਂ ਦੇ ਪੀਣ ਵਾਲੇ ਗਮਲਿਆਂ ਆਦਿ ਵਿੱਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਸਰਵੇਖਣ ਟੀਮਾਂ ਵੱਲੋਂ 2148 ਘਰਾਂ ਆਦਿ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 44 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ। ਟੀਮਾਂ ਵੱਲੋਂ ਇਨ੍ਹਾਂ ਥਾਵਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਪਾਣੀ ਦਾ ਨਿਕਾਸ ਕਰਵਾਇਆ ਗਿਆ ਅਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ ਕੁੱਲ 135 ਅਤੇ ਚਿਕਨਗੁਨੀਆ ਦੇ 9 ਕੇਸ ਰਿਪੋਰਟ ਹੋਏ ਹਨ। 
            
        
    
    
    
    
                 Advertisement 
                
 
            
        
                 Advertisement 
                
 
            
         
 
             
            