ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਤੇ ਦੁਕਾਨਾਂ ਦੀ ਜਾਂਚ
ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਖ-ਵੱਖ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਤਹਿਤ ਅੱਜ ਘਰ ਸਰਵੇ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ 1946 ਘਰਾਂ...
ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਖ-ਵੱਖ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਤਹਿਤ ਅੱਜ ਘਰ ਸਰਵੇ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ 1946 ਘਰਾਂ ਅਤੇ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜਿਨਾਂ 57 ਘਰਾਂ ਦੇ ਕੰਟੇਨਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ, ਉੱਥੇ ਮੱਛਰਾਂ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਜਿੱਥੇ ਪਾਣੀ ਦਾ ਨਿਕਾਸ ਨਹੀਂ ਹੋ ਸਕਦਾ ਸੀ, ਉੱਥੇ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 57 ਅਤੇ ਚਿਕਨਗੁਨੀਆ ਦੇ 7 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਨੇ ਡੇਂਗੂ ਦੇ ਲੱਛਣ, ਇਸ ਤੋਂ ਬਚਾਅ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਆਦਿ ਹੁੰਦਾ ਹੈ ਤਾਂ ਤੁਰੰਤ ਸਿਹਤ ਕੇਂਦਰ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।