ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਮੰਤਰੀ ਨੇ ਹੜ੍ਹ ਪੀੜਤਾਂ ਲਈ 15 ਐਂਬੂਲੈਂਸਾਂ ਭੇਜੀਆਂ

ਪ੍ਰਭਾਵਿਤ ਇਲਾਕਿਆਂ ’ਚ ਨਿਰਵਿਘਨ ਸਿਹਤ ਸੇਵਾਵਾਂ ਜਾਰੀ: ਬਲਬੀਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ। -ਫ਼ੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ 15 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਦੋ ਸਤੰਬਰ ਨੂੰ ਵੀ ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 23 ਵੈਨਾਂ ਨੂੰ ਭੇਜਿਆ ਸੀ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹਾਲਤ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੁਚੱਜੀ ਸੰਭਾਲ ਲਈ ਇਹ ਐਂਬੂਲੈਸਾਂ ਭੇਜ ਰਹੇ ਹਨ। ਉਨਾਂ ਦੱਸਿਆ ਕਿ ਇਨ੍ਹਾਂ ਐਂਬੂਲੈਸਾਂ ਵਿੱਚ ਤਾਇਨਾਤ ਮੈਡੀਕਲ ਟੀਮਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਕਰ ਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕੀਤੀ ਜਾਵੇ। ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਰੈਸੇਕਿਊ ਕਰ ਕੇ ਰਾਹਤ ਸਮੱਗਰੀ ਪਹੁੰਚਾਉਣੀ ਸੀ। ਹੁਣ ਪਾਣੀ ਦਾ ਪੱਧਰ ਕਾਫ਼ੀ ਘਟ ਗਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਫ਼ੌਗਿੰਗ ਕਰ ਰਹੀਆਂ ਹਨ। ਕਿਸੇ ਵੀ ਮੈਡੀਕਲ ਸਹਾਇਤਾ ਲਈ ਹੈਲਪਲਾਈਨ ਨੰਬਰ 104 ’ਤੇ ਡਾਇਲ ਕਰ ਕੇ ਮੈਡੀਕਲ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

 

Advertisement

ਪੀੜਤ ਪਰਿਵਾਰ ਨੂੰ ਪੰਜਾਹ ਹਜ਼ਾਰ ਰੁਪਏ ਦਾ ਚੈੱਕ ਦਿੱਤਾ

ਸਿਹਤ ਮੰਤਰੀ ਅੱਜ ਕਿਡਨੀ ਰੋਗ ਤੋਂ ਪੀੜਤ ਅੱਠ ਸਾਲਾ ਬੱਚਾ ਅਭਿਜੋਤ ਸਿੰਘ ਦਾ ਹਾਲ ਚਾਲ ਜਾਣਨ ਲਈ ਗੁਰੂ ਨਾਨਕ ਦੇਵ ਹਸਪਤਾਲ ’ਚ ਪੁੱਜੇ ਤੇ ਪੀੜਤ ਲੜਕੇ ਦੇ ਪਰਿਵਾਰ ਨੂੰ ਪੰਜਾਹ ਹਜ਼ਾਰ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਇਸ ਪਰਿਵਾਰ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਦੇਵੇਗੀ।

 

ਹੜ੍ਹ ਪੀੜਤ 150 ਪਰਿਵਾਰਾਂ ਨੂੰ ਮੰਜੇ ਤੇ ਹੋਰ ਸਾਮਾਨ ਦਿੱਤਾ

ਖੁਸ਼ੀਨਗਰ ਵਿੱਚ ਬਿਰਧ ਪ੍ਰਕਾਸ਼ੋ ਦੇਵੀ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਪਠਾਨਕੋਟ (ਐੱਨ ਪੀ ਧਵਨ): ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 150 ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਇਸ ਤਹਿਤ ਹਰੇਕ ਪਰਿਵਾਰ ਨੂੰ ਦੋ-ਦੋ ਫੋਲਡਿੰਗ ਬੈੱਡ, ਦੋ-ਦੋ ਗੱਦੇ, ਇੱਕ-ਇੱਕ ਗੈਸ ਸਿਲੰਡਰ ਅਤੇ ਇੱਕ-ਇੱਕ ਮੱਛਰਦਾਨੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕੁਦਰਤੀ ਆਫਤ ਦੇ ਚਲਦਿਆਂ ਵਿਧਾਨ ਸਭਾ ਹਲਕਾ ਭੋਆ ਦੇ ਕਾਫੀ ਪਿੰਡ ਰਾਵੀ, ਉਝ ਅਤੇ ਜਲਾਲੀਆ ਦਰਿਆਵਾਂ ਦੀ ਮਾਰ ਹੇਠ ਆਏ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦਾ ਸਮਾਨ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਗਿਆ, ਉਨ੍ਹਾਂ ਨੂੰ 200 ਫੋਲਡਿੰਗ ਮੰਜੇ, 400 ਗੱਦੇ, ਇੱਕ ਸੌ ਗੈਸ ਸਿਲੰਡਰ ਅਤੇ ਇੱਕ ਸੌ ਮੱਛਰਦਾਨੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਗਿਰਦਾਵਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਪਿੰਡ ਖੁਸ਼ੀਨਗਰ ਵਿੱਚ ਬਾਰਸ਼ਾਂ ਨਾਲ ਪ੍ਰਭਾਵਿਤ ਮਕਾਨਾਂ ਦਾ ਜਾਇਜ਼ਾ ਲਿਆ। ਉਥੇ ਉਨ੍ਹਾਂ ਇੱਕ ਬਜ਼ੁਰਗ ਔਰਤ ਪ੍ਰਕਾਸ਼ੋ ਦੇਵੀ ਨੂੰ ਭਰੋਸਾ ਦਿੱਤਾ ਕਿ ਉਸ ਦੇ ਖੰਡਰ ਬਣ ਗਏ ਮਕਾਨ ਲਈ ਜਲਦੀ ਹੀ ਪੰਜਾਬ ਸਰਕਾਰ ਕੋਲੋਂ ਆਰਥਿਕ ਸਹਾਇਤਾ ਦਿਵਾਈ ਜਾਵੇਗੀ।

 

ਢੁਕਵੇਂ ਮੁਆਵਜ਼ੇ ਲਈ ਜ਼ਿਲ੍ਹਾ ਕੇਂਦਰਾਂ ’ਤੇ ਪ੍ਰਦਰਸ਼ਨ 26 ਨੂੰ

ਜਲੰਧਰ (ਹਤਿੰਦਰ ਮਹਿਤਾ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਕੇਂਦਰੀ ਤੇ ਸੂਬਾਈ ਸਰਕਾਰਾਂ ਨੂੰ ਹੜ੍ਹ ਪੀੜਤਾਂ ਨੂੰ ਯੋਗ ਮੁਆਵਜ਼ਾ ਦੇਣ ਲਈ ਮਜ਼ਬੂਰ ਕਰਨ ਵਾਸਤੇ ਆਉਣ ਵਾਲੀ 26 ਸਤੰਬਰ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਭਰਵੇਂ ਰੋਸ ਮੁਜ਼ਾਹਰੇ ਕਰੇਗੀ। ਇਹ ਜਾਣਕਾਰੀ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸੂਬਾ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਦਿੱਤੀ ਹੈ। ਉਨ੍ਹਾਂ ਇਸ ਔਖੀ ਘੜੀ ’ਚ ਹੜ੍ਹ ਪੀੜਤਾਂ ਦੀ ਦਿਲ ਖੋਲ੍ਹ ਕੇ ਮਦਦ ਕਰਨ ਦੇ ਸਮੁੱਚੇ ਦੇਸ਼ ਵਾਸੀਆਂ ਦੇ ਮਾਨਵੀ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ ਹੈ।

Advertisement
Show comments