DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Health Staff Strike: ਆਮ ਆਦਮੀ ਕਲੀਨਿਕਾਂ ਦੇ ਸਟਾਫ ਵੱਲੋਂ ਸੇਵਾਵਾਂ ਠੱਪ

ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਾਂ ਨੇ ਅੱਜ ਤੋਂ ਓ ਪੀ ਡੀ ਸੇਵਾਵਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਆਮ ਆਦਮੀ ਕਲੀਨੀਕਲ ਸਾਂਝਾ ਫਰੰਟ ਪੰਜਾਬ’ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ...

  • fb
  • twitter
  • whatsapp
  • whatsapp
featured-img featured-img
ਤਰਨ ਤਾਰਨ ’ਚ ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਮੰਗ ਪੱਤਰ ਦਿੰਦੇ ਹੋਏ ਜਥੇਬੰਦੀ ਦੇ ਆਗੂ।
Advertisement

ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਾਂ ਨੇ ਅੱਜ ਤੋਂ ਓ ਪੀ ਡੀ ਸੇਵਾਵਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਆਮ ਆਦਮੀ ਕਲੀਨੀਕਲ ਸਾਂਝਾ ਫਰੰਟ ਪੰਜਾਬ’ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਅਤੇ ਮੰਗ ਪੱਤਰ ਸੌਂਪਿਆ। ਧਰਨੇ ਨੂੰ ਮੈਡੀਕਲ ਆਫ਼ਿਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਤਲਵਿੰਦਰ ਸਿੰਘ, ਕਲੀਨਿਕਲ ਅਸਿਸਟੈਂਟ ਜ਼ਿਲ੍ਹਾ ਪ੍ਰਧਾਨ ਰਾਜਬੀਰ ਕੌਰ ਅਤੇ ਫਾਰਮੇਸੀ ਆਫ਼ਿਸਰ ਜ਼ਿਲ੍ਹਾ ਪ੍ਰਧਾਨ ਜੋਬਨਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਉਹ ਆਪਣੀਆਂ ਮੰਗਾਂ ਸਬੰਧੀ ਅਧਿਕਾਰੀਆਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਬੇਨਤੀਆਂ ਕਰਦੇ ਆ ਰਹੇ ਹਨ, ਪਰ ਹਰ ਵਾਰ ਕੇਵਲ ਲਾਰੇ ਹੀ ਮਿਲੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ, ਸਨਮਾਨਜਨਕ ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਸਬੰਧੀ ਸਰਕਾਰੀ ਪੱਧਰ ’ਤੇ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੀ ਉਨ੍ਹਾਂ ਨੂੰ ਓਪੀਡੀ ਸੇਵਾਵਾਂ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ ਅਤੇ ਮੰਗਾਂ ਮੰਨਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਕਪੂਰਥਲਾ (ਪੱਤਰ ਪ੍ਰੇਰਕ): ਆਮ ਆਦਮੀ ਕਲੀਨਿਕਾਂ ਦੇ ਸਟਾਫ ਦੀ ਹੜਤਾਲ ਕਾਰਨ ਓ ਪੀ ਡੀ ਸੇਵਾਵਾਂ ਬੰਦ ਰਹੀਆਂ ਤੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸਾਂਝਾ ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਮੰਗਾਂ ਮੰਨ ਦੀ ਬਜਾਏ ਲਾਰੇ ਲਾਰੇ ਲਾ ਕੇ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।

Advertisement

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਿਵਲ ਸਰਜਨ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਕੰਮ ਨਹੀਂ ਕਰਨਗੇ। ਦੂਜੇ ਪਾਸੇ ਕਲੀਨਿਕ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ।

Advertisement

ਮੰਗਾਂ ਪੂਰੀਆਂ ਕਰਨ ਦੀ ਮੰਗ

ਪਠਾਨਕੋਟ (ਐੱਨ ਪੀ ਧਵਨ): ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ, ਫਾਰਮਾਸਿਸਟਾਂ ਅਤੇ ਕਲੀਨਿਕ ਸਹਾਇਕਾਂ ਨੇ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਆਗੂਆਂ ਨੇ ਮੰਗ ਕੀਤੀ ਕਿ ਕਲੀਨਿਕਾਂ ’ਚ ਮੈਡੀਕਲ ਅਫ਼ਸਰਾਂ, ਫਾਰਮਾਸਿਸਟਾਂ ਤੇ ਕਲੀਨਿਕ ਸਹਾਇਕਾਂ ਨੂੰ ਇੰਪੈਨਲਮੈਂਟ ਪ੍ਰਣਾਲੀ ਤੋਂ ਹਟਾ ਕੇ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼, ਪੰਜਾਬ ਅਧੀਨ ਰੈਗੂਲਰ ਕੀਤਾ ਜਾਵੇ। ਕਲੀਨਿਕ ਸਹਾਇਕਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਏ ਐੱਨ ਐੱਮ ਦਾ ਅਹੁਦਾ, ਸਰਕਾਰੀ ਭਰਤੀਆਂ ਵਿੱਚ ਤਜਰਬੇ ਦੇ ਅੰਕ, ਉਮਰ ਹੱਦ ਵਿੱਚ ਛੋਟ ਤੇ ਛੁੱਟੀਆਂ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣ।

ਕਲੀਨਿਕ ਦੇ ਮੁਲਾਜ਼ਮ ਧਰਨਾ ਦਿੰਦੇ ਹੋਏ।
ਕਲੀਨਿਕ ਦੇ ਮੁਲਾਜ਼ਮ ਧਰਨਾ ਦਿੰਦੇ ਹੋਏ।
Advertisement
×