ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ, ਅਚਾਰ ਅਤੇ ਪਨੀਰ ਦੇ ਨਮੂਨੇ ਇਕੱਤਰ ਕੀਤੇ ਗਏ। ਸਿਹਤ ਅਧਿਕਾਰੀ ਨੇ ਦੱਸਿਆ ਕਿ ਇਨਾਂ ਨਮੂਨਿਆਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ’ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਫੂਡ ਸੇਫਟੀ ਅਫਸਰ ਵਿਵੇਕ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਮਠਿਆਈ ਦੀਆਂ ਦੁਕਾਨਾਂ, ਬੇਕਰੀਆਂ, ਰੈਸਟੋਰੈਂਟਾਂ, ਹੋਲਸੇਲ ਡਿੱਪੂਆਂ ਅਤੇ ਬਜ਼ਾਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖਾਧ ਪਦਾਰਥਾਂ ਦੀ ਗੁਣਵੱਤਾ ਤੇ ਸਫਾਈ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਮਿਲਾਵਟ ਅਤੇ ਅਸੁਰੱਖਿਅਤ ਸਮੱਗਰੀ ਦੀ ਵਿਕਰੀ ’ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਖਾਣ-ਪੀਣ ਵਾਲੀ ਸਮੱਗਰੀ ਖਰੀਦਦੇ ਸਮੇਂ ਸਫਾਈ ਅਤੇ ਪੈਕਿੰਗ ਚੰਗੀ ਤਰ੍ਹ: ਜਾਂਚ ਕਰਨ। ਜੇਕਰ ਕਿਤੇ ਵੀ ਮਿਲਾਵਟਯੁਕਤ ਜਾਂ ਸ਼ੱਕੀ ਸਮੱਗਰੀ ਵਿਕਦੀ ਹੋਵੇ, ਤਾਂ ਇਸ ਸਬੰਧੀ ਖਾਦ ਸੁਰੱਖਿਆ ਵਿਭਾਗ ਨੂੰ ਜਾਣਕਾਰੀ ਦਿੱਤੀ ਜਾਵੇ।