ਸਿਹਤ ਟੀਮ ਨੇ 65 ਕਿਲੋ ਪਨੀਰ ਫੜਿਆ
ਨਮੂਨੇ ਜਾਂਚ ਲੲੀ ਭੇਜੇ
Advertisement
ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਤੇ ਇਸ਼ਾਂਕ ਬਾਂਸਲ ਅਤੇ ਟੀਮ ਵੱਲੋਂ ਅੱਜ ਹੁਸ਼ਿਆਰਪੁਰ ਨੇੜੇ ਪਿੰਡ ਅੱਜੋਵਾਲ ਵਿੱਚ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਲਗਭਗ 65 ਕਿਲੋ ਸ਼ੱਕੀ ਪਨੀਰ ਫੜਿਆ ਗਿਆ। ਡਾ. ਭਾਟੀਆ ਨੇ ਦੱਸਿਆ ਕਿ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਟੀਮ ਵੱਲੋਂ ਪਨੀਰ ਦੇ ਨਮੂਨੇ ਲੈ ਕੇ ਸਟੇਟ ਫੂਡ ਲੈਬਾਰਟਰੀ ਖਰੜ ਨੂੰ ਜਾਂਚ ਲਈ ਭੇਜੇ ਗਏ ਹਨ। ਰਿਪੋਰਟ ਪ੍ਰਾਪਤ ਹੋਣ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਡਾ. ਭਾਟੀਆ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਤਿਉਹਾਰਾਂ ਦੌਰਾਨ ਵਿਸ਼ੇਸ਼ ਤੌਰ ’ਤੇ ਮਠਿਆਈ, ਦੁੱਧ, ਪਨੀਰ, ਘਿਓ, ਤੇਲ, ਅਤੇ ਹੋਰ ਦੁੱਧ ਉਤਪਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਹੀ ਖਰੀਦਣ, ਬਿਨਾਂ ਮਾਰਕਾ ਜਾਂ ਸ਼ੱਕੀ ਸਾਮਾਨ ਤੋਂ ਬਚਣ ਅਤੇ ਜੇਕਰ ਕਿਸੇ ਤਰ੍ਹਾਂ ਦੀ ਮਿਲਾਵਟ ਜਾਂ ਗੁਣਵੱਤਾ ਵਿੱਚ ਖਾਮੀ ਦਾ ਸ਼ੱਕ ਹੋਵੇ, ਤਾਂ ਸਿਵਲ ਸਰਜਨ ਦਫ਼ਤਰ ਜਾਂ ਫੂਡ ਸੇਫਟੀ ਟੀਮ ਨਾਲ ਸੰਪਰਕ ਕਰਨ।
Advertisement
Advertisement