ਜਲੰਧਰ ’ਚ ਦੋ ਥਾਵਾਂ ’ਤੇ ਅੱਗ ਲੱਗਣ ਨਾਲ ਭਾਰੀ ਨੁਕਸਾਨ

ਜਲੰਧਰ ’ਚ ਦੋ ਥਾਵਾਂ ’ਤੇ ਅੱਗ ਲੱਗਣ ਨਾਲ ਭਾਰੀ ਨੁਕਸਾਨ

ਦੁਕਾਨ ਵਿੱਚ ਲੱਗੀ ਅੱਗ ਬੁਝਾਉਣ ਦਾ ਯਤਨ ਕਰਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ।

ਨਿੱਜੀ ਪੱਤਰ ਪ੍ਰੇਰਕ

ਜਲੰਧਰ, 8 ਮਈ

ਸ਼ਹਿਰ ਵਿੱਚ ਅੱਜ ਦੋ ਥਾਵਾਂ ’ਤੇ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਇਆ। ਜਾਣਕਾਰੀ ਮੁਤਾਬਕ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਜਿੱਥੇ ਪਾਸਪੋਰਟ ਦਫ਼ਤਰ ਹੈ, ਉੱਥੇ ਉੱਪਰਲੀ ਮੰਜ਼ਿਲ ਵਿੱਚ ਬੀਮਾ ਕੰਪਨੀ ਦੇ ਦਫ਼ਤਰ ’ਚ ਅੱਗ ਲੱਗ ਗਈ। ਜਦੋਂ ਲੋਕਾਂ ਨੇ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ। ਅੱਗ ਤੀਜੀ ਮੰਜ਼ਲ ’ਤੇ ਲੱਗੀ ਹੋਣ ਕਰਕੇ ਬਿਲਡਿੰਗ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਪਾਣੀ ਵਾਲੀ ਪਾਈਪ ਪਹੁੰਚਾਈ ਗਈ ਤੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਪਾਸਪੋਰਟ ਦਫ਼ਤਰ ਵਾਲੀ ਬਿਲਡਿੰਗ ਦੀ ਤੀਜੀ ਮੰਜ਼ਲ ’ਤੇ ਪੀਐੱਨਬੀ ਮੈਟ ਲਾਈਫ ਇੰਸ਼ੋਰੈਂਸ ਕੰਪਨੀ ਦਾ ਦਫਤਰ ਹੈ। ਬੀਮਾ ਕੰਪਨੀ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਅੱਗ ਲੱਗਣ ਦਾ ਕਾਰਨ ਕੀ ਹੈ?

ਉੱਧਰ 66 ਫੁੱਟੀ ਸੜਕ ’ਤੇ ਆਰਕੀਟੈਕਟ ਦੇ ਦਫ਼ਤਰ ਵਿਚ ਅੱਗ ਲੱਗ ਗਈ ਜਿਸ ਕਾਰਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਨਾਲ ਖਿੜਕੀ ਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਕੇ ਸੜਕ ’ਤੇ ਖਿੱਲਰ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਇੱਕ ਘੰਟੇ ਤੱਕ ਅੱਗ ਬੁਝਾਉਣ ਲਈ ਮੁਸ਼ੱਕਤ ਕਰਦੀਆਂ ਰਹੀਆਂ। ਜਾਣਕਾਰੀ ਮੁਤਾਬਕ 66 ਫੁੱਟੀ ਰੋਡ ’ਤੇ ਭੱਲਾ ਪ੍ਰਾਪਰਟੀ ਡੀਲਰ ਦੀ ਬਿਲਡਿੰਗ ਹੈ ਜਿੱਥੇ ਇਹ ਅੱਗ ਲੱਗੀ ਸੀ। ਉੱਪਰਲੇ ਹਿੱਸੇ ਵਿੱਚ ਆਰਕੀਟੈਕਟ ਨੇ ਦਫ਼ਤਰ ਕਿਰਾਏ ’ਤੇ ਲਿਆ ਹੋਇਆ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All