ਮੀਂਹ ਕਾਰਨ ਰੈਲਮਾਜਰਾ ਸਕੂਲ ’ਚ ਭਾਰੀ ਨੁਕਸਾਨ
ਹਲਕੇ ਵਿੱਚ ਪਏ ਭਾਰੀ ਮੀਂਹ ਕਾਰਨ ਪਿੰਡ ਰੈਲਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸੈਂਟਰ ਹੈੱਡ ਟੀਚਰ ਰੇਨੂੰ ਰਾਣੀ ਨੇ ਦੱਸਿਆ ਕਿ ਅੱਜ ਭਾਰੀ ਬਾਰਿਸ਼ ਹੋਣ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਦੀ ਲਗਭਗ 150 ਮੀਟਰ ਚਾਰਦੀਵਾਰੀ...
Advertisement
ਹਲਕੇ ਵਿੱਚ ਪਏ ਭਾਰੀ ਮੀਂਹ ਕਾਰਨ ਪਿੰਡ ਰੈਲਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸੈਂਟਰ ਹੈੱਡ ਟੀਚਰ ਰੇਨੂੰ ਰਾਣੀ ਨੇ ਦੱਸਿਆ ਕਿ ਅੱਜ ਭਾਰੀ ਬਾਰਿਸ਼ ਹੋਣ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਦੀ ਲਗਭਗ 150 ਮੀਟਰ ਚਾਰਦੀਵਾਰੀ ਡਿੱਗ ਗਈ ਜਿਸ ਕਾਰਨ ਕਮਰਿਆਂ ਵਿੱਚ ਪਾਣੀ ਭਰ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਬਣਾਏ ਜਾ ਰਹੇ ਨਵੇਂ ਕਮਰਿਆਂ ਦੀਆਂ ਨੀਂਹਾਂ ਵੀ ਪਾਣੀ ਦੇ ਵਹਾਅ ਕਾਰਨ ਰੁੜ੍ਹ ਗਈਆਂ। ਇਸ ਤੋਂ ਇਲਾਵਾ ਪਾਣੀ ਦੇ ਵਹਾਅ ਕਾਰਨ ਮਿੱਡ-ਡੇਅ ਮੀਲ ਦੇ ਬਰਤਨ ਵੀ ਪਾਣੀ ਵਿੱਚ ਰੁੜ੍ਹ ਗਏ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਪਿੰਡ ਦੇ ਸਰਪੰਚ ਸਿਕੰਦਰ ਸਿੰਘ ਨੇ ਟਰਾਲੀਆਂ ਮੰਗਵਾ ਕੇ ਸਕੂਲ ਦੇ ਬੱਚਿਆਂ ਨੂੰ ਸੁਰੱਖਿਅਤ ਘਰ-ਘਰ ਪਹੁੰਚਾਇਆ। ਨਗਰ ਨਿਵਾਸੀਆਂ ਅਤੇ ਸਕੂਲ ਦੇ ਸਟਾਫ਼ ਨੇ ਮੌਜੂਦਾ ਸਰਪੰਚ ਦਾ ਧੰਨਵਾਦ ਕੀਤਾ।
Advertisement
Advertisement