ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ
ਵੱਖ-ਵੱਖ ਥਾਣਿਆਂ ਦੀਆਂ ਪੁਲੀਸ ਟੀਮਾਂ ਨੇ ਬੀਤੇ ਦੋ ਦਿਨਾਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ, 12 ਵਿਅਕਤੀਆਂ ਨੂੰ ਕਾਬੂ ਕੀਤਾ। ਪੁਲੀਸ ਕਮਿਸ਼ਨਰ ਜਲੰਧਰ, ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁਕੱਦਮੇ ਦਰਜ ਕਰਕੇ...
Advertisement
ਵੱਖ-ਵੱਖ ਥਾਣਿਆਂ ਦੀਆਂ ਪੁਲੀਸ ਟੀਮਾਂ ਨੇ ਬੀਤੇ ਦੋ ਦਿਨਾਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ, 12 ਵਿਅਕਤੀਆਂ ਨੂੰ ਕਾਬੂ ਕੀਤਾ। ਪੁਲੀਸ ਕਮਿਸ਼ਨਰ ਜਲੰਧਰ, ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁਕੱਦਮੇ ਦਰਜ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਟੀਮ ਨੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਤੋਂ ਇਲਾਵਾ ਹੋਰ ਥਾਣਿਆਂ ਦੀਆਂ ਪੁਲੀਸ ਟੀਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚੋਂ 27.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
Advertisement
Advertisement
×

