ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਜੇਲ੍ਹ ਵਿੱਚ ਭੇਜੇ ਗਏ ਕੈਦੀ ਦੇ ਕੱਪੜਿਆਂ ਵਿੱਚੋਂ ਅਠਾਰਾਂ ਗਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਦੌਰਾਨ ਜੇਲ੍ਹ ਵਿੱਚੋਂ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਤਿੰਨ ਕੈਦੀਆਂ ਨੂੰ ਨਾਮਜ਼ਦ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਬਹਾਦਰ ਸਿੰਘ ਨੇ ਇਸ ਦੌਰਾਨ ਜੇਲ੍ਹ ਦੀ ਬੈਰਕ ਨੰਬਰ ਦੋ ਦੇ ਕਮਰਾ ਨੰਬਰ ਇੱਕ ਵਿਚੋਂ ਇਕ ਮੋਬਾਈਲ ਵੀ ਬਰਾਮਦ ਹੋਇਆ ਹੈ।
ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।