ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਕਿਹਾ ਕਿ 2025-26 ਦੌਰਾਨ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ ਹੋਇਆ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੇ ਕਰਾਰ ਸ਼ਾਮਲ ਹਨ। ਜਲੰਧਰ ਵਿੱਚ ਸਥਾਨਕ ਉਦਯੋਗਪਤੀਆਂ ਨਾਲ ਗੱਲਬਾਤ ਸੈਸ਼ਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਜੇ ਐੱਸ ਡਬਲਿਊ ਗਰੁੱਪ ਅਤੇ ਮਿੱਤਲ ਗਰੁੱਪ ਸਮੇਤ ਪ੍ਰਮੁੱਖ ਉਦਯੋਗਿਕ ਸਮੂਹਾਂ ਵੱਲੋਂ ਕ੍ਰਮਵਾਰ 3,000 ਕਰੋੜ ਅਤੇ 2,600 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਇੱਕ ਨਵੀਂ ਸਨਅਤੀ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਇੰਡਸਟਰੀਅਲ ਪਾਰਕ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਅਤੇ ਰੀਅਲ ਇਸਟੇਟ ਡਿਵੈਲਪਰ ਸਾਂਝੇ ਤੌਰ ’ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਸ਼ਾਮਲ ਹੋਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨਗੇ। ਇਸ ਨੀਤੀ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਪਾਰਕਾਂ ਵਿੱਚ ਸ਼ਿਫ਼ਟ ਹੋਣ ਵਾਲੇ ਉਦਯੋਗਾਂ ਨੂੰ ਵੱਡੇ ਪ੍ਰੋਤਸਾਹਨ ਮਿਲਣਗੇ। ਜ਼ੀਰੋ ਲਿਕਵਿਡ ਡਿਸਚਾਰਜ ਮਾਪਦੰਡ ਅਪਣਾਉਣ ਵਾਲੇ ਮੌਜੂਦਾ ਉਦਯੋਗ 10 ਕਰੋੜ ਰੁਪਏ ਤੱਕ ਦੇ ਪ੍ਰੋਤਸਾਹਨ ਲਈ ਯੋਗ ਹੋਣਗੇ, ਜਦਕਿ ਨਵੇਂ ਉਦਯੋਗਾਂ ਨੂੰ 100 ਫੀਸਦੀ ਪ੍ਰੋਤਸਾਹਨ ਮਿਲੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

