ਆਦਮਪੁਰ ਦੋਆਬਾ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ 28 ਸਤੰਬਰ ਨੂੰ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿੱਚ ਖੇਡਿਆ ਜਾਵੇਗਾ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਨੁਸਾਰ ਪ੍ਰਸ਼ਾਸਨ ਅਤੇ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵੱਲੋਂ 28 ਸਤੰਬਰ ਨੂੰ ਸ਼ਾਮ 5.45 ਵਜੇ ਹਾਕੀ ਮੁਕਾਬਲਾ ਪੰਜਾਬ ਐਂਡ ਸਿੰਧ ਬੈਂਕ ਅਤੇ ਸੁਰਜੀਤ ਹਾਕੀ ਅਕੈਡਮੀ ਵਿਚਕਾਰ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ਐਸਟਰੋਟਰਫ ਮੈਦਾਨ ਵਿੱਚ ਖੇਡਿਆ ਜਾਵੇਗਾ। -ਪੱਤਰ ਪ੍ਰੇਰਕ