DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ਤੇ ਪਠਾਨਕੋਟ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲਾਂ ਤੇ ਕਾਲਜਾਂ ਵਿੱਚ 31 ਜਨਵਰੀ ਨੂੰ ਪੂਰੇ ਦਿਨ ਦੀ ਛੁੱਟੀ...

  • fb
  • twitter
  • whatsapp
  • whatsapp
Advertisement

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲਾਂ ਤੇ ਕਾਲਜਾਂ ਵਿੱਚ 31 ਜਨਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਤੇ ਕਾਲਜਾਂ ਵਿੱਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣਗੀਆਂ, ਉਨ੍ਹਾਂ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 30 ਜਨਵਰੀ ਨੂੰ ਪਿਛਲੇ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਾਲੇ ਵਿਦਿਆਰਥੀਆਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Advertisement
Advertisement
×