ਜਲੰਧਰ ਤੇ ਕਪੂਰਥਲਾ ਦੇ 37 ਸਰਕਾਰੀ ਸਕੂਲਾਂ ’ਚ ਅੱਜ ਤੇ ਭਲਕ ਛੁੱਟੀ
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਵਿੱਚ 11 ਅਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਉਹ ਸਕੂਲ ਹਨ, ਜਿਨ੍ਹਾਂ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਰਾਹਤ ਕੈਂਪ ਬਣੇ ਹੋਏ ਹਨ।...
Advertisement
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਵਿੱਚ 11 ਅਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਉਹ ਸਕੂਲ ਹਨ, ਜਿਨ੍ਹਾਂ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਰਾਹਤ ਕੈਂਪ ਬਣੇ ਹੋਏ ਹਨ। ਸਰਕਾਰੀ ਮਿਡਲ ਸਕੂਲ, ਫਤਿਹ ਜਲਾਲ, ਸਰਕਾਰੀ ਮਿਡਲ ਸਕੂਲ, ਬਸਤੀ ਪੀਰ ਦਾਦ, ਸਰਕਾਰੀ ਹਾਈ ਸਕੂਲ, ਲਿੱਧੜਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ, ਮੁੰਧ, ਸਰਕਾਰੀ ਹਾਈ ਸਕੂਲ, ਬੋਪਾਰਾਏ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਪੁਰ ਕਲਾਂ, ਲੋਹੀਆਂ ਖਾਸ, ਸਰਕਾਰੀ ਪ੍ਰਾਇਮਰੀ ਸਕੂਲ, ਪੀਰ ਦਾਦ, ਵੈਸਟ-2 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੁੱਧ, ਨਕੋਦਰ-2 ’ਚ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ ਕਪੂਰਥਲਾ ਜ਼ਿਲ੍ਹੇ ਵਿਚ 28 ਸਕੂਲਾਂ ਵਿਚ ਛੁੱਟੀ ਕੀਤੀ ਗਈ ਹੈ।
Advertisement
Advertisement
×