ਸੁਲਤਾਨਪੁਰ ਲੋਧੀ ਦੇ ਸਕੂਲਾਂ ਤੇ ਕਾਲਜਾਂ ’ਚ ਅੱਜ ਛੁੱਟੀ
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ’ਚ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ’ਚ ਛੁੱਟੀ...
Advertisement
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ’ਚ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ 4 ਨਵੰਬਰ 2025 ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ’ਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
Advertisement
Advertisement
