ਅੰਮ੍ਰਿਤਸਰ ਵਿਚ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦਾ ਸਨਮਾਨ ਕਰਦੇ ਹੋਏ।
Advertisement
ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐੱਫ ਸੀ ਆਰ ਏ ਵਿਭਾਗ ਦੇ ਜੁਆਇੰਟ ਡਾਇਰੈਕਟਰ ਸੌਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈ ਸੀ ਏ ਆਈ ਦੇ ਪ੍ਰਧਾਨ ਸੀ ਏ ਚਰਨਜੋਤ ਸਿੰਘ ਅਤੇ ਸੀ ਏ ਰਵੀ ਮਿਗਲਾਨੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸ਼੍ੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓ ਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀ ਏ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐੱਫ ਸੀ ਆਰ ਏ ਦੇ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੀ ਏ ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਮੌਜੂਦ ਸਨ।
Advertisement
Advertisement
×

