ਹੁਸ਼ਿਆਰਪੁਰ: ਆਯੂਸ਼ਮਾਨ ਭਾਰਤ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹੇ ਦੇ ਤਿੰਨ ਡਾਕਟਰਾਂ ਡਾ. ਹਰਨੂਰ ਕੌਰ, ਡਾ. ਜੋਗਿੰਦਰ ਸਿੰਘ ਅਤੇ ਡਾ. ਵਿਸ਼ਵਜੀਤ ਕੌਰ ਨੂੰ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿੱਚ ਕੌਮੀ ਡਾਕਟਰ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਇਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ। ਡਾ. ਪਵਨ ਕੁਮਾਰ ਨੇ ਦੱਸਿਆ ਕਿ ਇਸ ਦਿਨ ਦੀ ਸ਼ੁਰੂਆਤ ਡਾ. ਬਿਧਾਨ ਚੰਦਰ ਰਾਏ ਨੂੰ ਸ਼ਰਧਾਂਜਲੀ ਦੇਣ ਲਈ ਸਾਲ 1991 ਵਿਚ ਕੀਤੀ ਗਈ ਸੀ। ਸਨਮਾਨ ਹਾਸਿਲ ਕਰਨ ਵਾਲੇ ਡਾਕਟਰਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਭਗਤ, ਐਸ.ਐਮ.ਓ ਇੰਚਾਰਜ ਡਾ. ਡੀ.ਪੀ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਬਲਦੀਪ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ