DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Politics: ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈਣ ਮਾਨ: ਖਹਿਰਾ

ਕਾਂਗਰਸ ਸਰਕਾਰ ਆਉਣ ’ਤੇ ‘ਆਪ’ ਦੇ ਫਜ਼ੂਲ ਖਰਚੇ ਦੀ ਜਾਂਚ ਕਰਾੳੁਣ ਦਾ ਵਾਅਦਾ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ
Advertisement

ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਸਿੱਖਿਆ ਮੰਤਰੀ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਵਿਦੇਸ਼ ਯਾਤਰਾ ਦੇ ਖਰਚੇ ਦਾ ਬੋਝ ਸੂਬਾ ਸਰਕਾਰ ’ਤੇ ਖਜ਼ਾਨੇ ’ਤੇ ਪਿਆ ਹੈ। ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਮੰਤਰੀ 2024 ਵਿੱਚ ਨਿੱਜੀ ਤੌਰ ’ਤੇ ਵਿਦੇਸ਼ ਗਏ ਸਨ ਅਤੇ ਉਨ੍ਹਾਂ ਵਾਪਸ ਆ ਕੇ ਸਾਢੇ ਚਾਰ ਲੱਖ ਰੁਪਏ ਦਾ ਬਿੱਲ ਬਣਾ ਕੇ ਸਰਕਾਰ ਨੂੰ ਦਿੱਤਾ ਸੀ। ਵਿਦੇਸ਼ ਯਾਤਰਾ ਦੇ ਖਰਚੇ ਸਬੰਧੀ ਸੂਬੇ ਦੇ ਵੱਖ-ਵੱਖ ਵਿਭਾਗਾਂ ਨੇ ਜਾਂਚ ਕਰਨ ਉਪਰੰਤ 3 ਲੱਖ ਰੁਪਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਾਤੇ ਵਿੱਚ ਪਾ ਦਿੱਤੇ ਸਨ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਦਿੱਲੀ ਦੇ ਆਗੂਆਂ ਦੇ ਚਹੇਤੇ ਹਨ ਅਤੇ ਉਨ੍ਹਾਂ ਦੀ ਵਿਦੇਸ਼ ਯਾਤਰਾ ਦੇ ਖਰਚ ਦਾ ਸੂਬੇ ਦੇ ਖਜ਼ਾਨੇ ’ਤੇ ਬੋਝ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਰੜਕ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਮਸ਼ਹੂਰੀ ਕਰਨ ਲਈ ਉਥੋਂ ਦੇ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ਤੇ ਵੱਡੇ ਇਸ਼ਤਿਹਾਰ ਲਾ ਕੇ ਸੂਬੇ ਦੇ ਖਜ਼ਾਨੇ ’ਤੇ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ਤੇ ਸੂਬਾ ਸਰਕਾਰ ਵੱਲੋਂ ਖਰਚ ਕੀਤੇ ਗਏ ਬੇਲੋੜੇ ਪੈਸੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਸੂਬਾ ਸਰਕਾਰ ’ਤੇ ਦੋਸ਼ ਲਾਉਂਦੇ ਆ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਥਿਤ ਤੌਰ ਤੇ ਛੇ ਪੇਪਰ ਲੀਕ ਹੋਏ ਹਨ ਜਿਨ੍ਹਾਂ ਦਾ ਖਮਿਆਜ਼ਾ ਸੂਬੇ ਦੇ ਵਿਦਿਆਰਥੀਆਂ ਨੂੰ ਭੁਗਤਣਾ ਪਿਆ ਹੈ।

Sukhpal Singh Khaira, Harjot Singh Bains, Foreign Trip Expense Allegations, AAP Govt Punjab, Punjab News, Jalandhar Press Club, Paper Leak Allegations, Punjab Politics

Advertisement

Advertisement
Advertisement
×