ਜਥੇਦਾਰ ਕਲਿਆਣ ਦਾ ਸਨਮਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦਾ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਬਾਬਾ ਸ੍ਰੀ ਚੰਦ ਟੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਦਾਸੀਨ ਸੰਪਰਦਾਇ ਦੇ ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦਾ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਬਾਬਾ ਸ੍ਰੀ ਚੰਦ ਟੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਦਾਸੀਨ ਸੰਪਰਦਾਇ ਦੇ ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ ਨਿਸ਼ਚੈ ਤੇ ਨੀਝ ਨਾਲ ਗੁਰੂਘਰਾਂ ਅਤੇ ਸੰਗਤਾਂ ਦੀ ਸੇਵਾ ਕਰਨ ਵਾਲੇ ਹੀ ਗੁਰੂ ਸਹਿਬਾਨਾਂ ਦੀ ਬਖਸ਼ਿਸ਼ ਨਾਲ ਅਜਿਹੇ ਉੱਚੇ ਮੁਕਾਮ ਹਾਸਲ ਕਰਦੇ ਹਨ। ਉਨ੍ਹਾਂ ਨੇ ਜਥੇਦਾਰ ਕਲਿਆਣ ਨੂੰ ਬਿਲਗਾ ’ਚ 23 ਨਵੰਬਰ ਨੂੰ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਦਾ ਸੱਦਾ ਵੀ ਦਿਤਾ ਗਿਆ। ਇਸ ਮੌਕੇ ਜਸਵੰਤ ਸਿੰਘ, ਕ੍ਰਿਨਦੀਪ ਕੌਰ, ਸੁਖਜੀਤ ਸਿੰਘ, ਸ਼ਮਿੰਦਰ ਸਿੰਘ, ਹਰਭਜਨ ਸਿੰਘ ਬਾਜਵਾ, ਗੁਰਨਾਮ ਸਿੰਘ, ਵਰਿੰਦਰ ਸਿੰਘ, ਮੱਖਣ ਸਿੰਘ, ਸਰਬਜੀਤ ਸਿੰਘ, ਭਿੰੰਦਾ, ਜਸਵੀਰ ਸਿੰਘ, ਪਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਇੰਦਰਜੀਤ ਸਿੰਘ ਸ਼ਾਹਕੋਟ, ਹਰਜਿੰਦਰ ਸਿੰਘ ਜਹਾਂਗੀਰ, ਸਤਭਾਗ ਸਿੰਘ, ਕੁਲਦੀਪ ਸਿੰਘ, ਕੁਲਦੀਪ ਕੌਰ ਅਤੇ ਜਸਵੀਰ ਕੌਰ ਹਾਜ਼ਰ ਸਨ।

