Advertisement
ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫਿਲੀਪੀਨਜ਼ ਦੀ ਧਾਰਮਿਕ ਫੇਰੀ ਦੌਰਾਨ ਉਰਦਾਨੇਤਾ ਵਿੱਚ ਸਥਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿੱਚ ਸਮਾਗਮ ਦੌਰਾਨ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਤ ਸੀਚੇਵਾਲ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਗਤ ਨੇ ਸੰਤ ਸੀਚੇਵਾਲ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਮਨਜਿੰਦਰ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸੰਤ ਸੀਚੇਵਾਲ ਨੇ ਹਮੇਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਤੇ ਹਜ਼ਾਰਾਂ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ, ਜੋ ਸੇਵਾ ਭਾਵਨਾ ਦੀ ਉੱਚੀ ਮਿਸਾਲ ਹੈ। ਸੰਤ ਸੀਚੇਵਾਲ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਆਪਣੀ ਮਿੱਟੀ, ਮਾਂ ਬੋਲੀ ਅਤੇ ਧਾਰਮਿਕ ਸੱਭਿਅਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਹੀ ਸਿੱਖ ਧਰਮ ਦੀ ਅਸਲ ਪਛਾਣ ਹੈ।
Advertisement
Advertisement
×

