ਜੇ.ਬੀ ਸੇਖੋਂ
ਗੜ੍ਹਸ਼ੰਕਰ, 13 ਜਨਵਰੀ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲੇ ਕਿਸਾਨੀ ਅੰਦੋਲਨ ਵਿੱਚ ਯੋਗਦਾਨ ਪਾਉਣ ਵਾਲੇ ਸਥਾਨਕ ਹਲਕੇ ਦੇ ਵੱਖ ਵੱਖ ਪਰਿਵਾਰਾਂ ਦਾ ਅੱਜ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਅਤੇ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਪਿੰਡ ਗੜ੍ਹੀ ਮੱਟੋਂ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਮੱਟੂ ਨੇ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਇਨਾਂ ਪਰਿਵਾਰਾਂ ਨੇ ਤਨ, ਮਨ ਅਤੇ ਧਨ ਨਾਲ ਆਪਣਾ ਯੋਗਦਾਨ ਪਾਇਆ ਹੈ ਅਤੇ ਲੰਮੇ ਸੰਘਰਸ਼ ਬਾਅਦ ਅਨੇਕਾਂ ਕੁਰਬਾਨੀਆਂ ਦਿੱਤੀਆਂ ਗਈਆਂ ਪਰ ਕਿਸਾਨਾਂ ਨੇ ਹਾਰ ਨਹੀਂ ਮੰਨੀ। ਅਜਿਹੇ ਸਮਰਥਨ ਨਾਲ ਹੀ ਕਿਸਾਨਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਸਨਮਾਨਤ ਸ਼ਖ਼ਸੀਅਤਾਂ ਵਿੱਚ ਪੰਡਤ ਬਲਰਾਜ, ਜੋਗਾ ਸਿੰਘ ਦਿਆਲ, ਜਸਵਿੰਦਰ ਕੌਰ, ਅਮਰਜੀਤ ਸਿੰਘ, ਬਲਵੀਰ ਕੌਰ ਆਦਿ ਹਾਜ਼ਰ ਸਨ।