ਹੁਸ਼ਿਆਰਪੁਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿੱਚ ਜ਼ੋਨ ਪੱਧਰੀ ਕਲਾ ਉਤਸਵ ਕਰਵਾਇਆ ਗਿਆ। ਇਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਗੁਰਸ਼ਰਨ ਸਿੰਘ ਨੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਕਲਾਸੀਕਲ ਡਾਂਸ, ਫੋਕ ਡਾਂਸ, ਸੋਲੋ ਐਕਟਿੰਗ, ਪੇਂਟਿੰਗ, ਵਿਜ਼ੂਅਲ ਆਰਟ, ਕਲਾਸੀਕਲ ਗੀਤ, ਡਰਾਮਾ ਸੋਲੋ ਐਕਟਿੰਗ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿਖਿਆ ਅਧਿਕਰੀ (ਅ) ਇੰਜ. ਸੰਜੀਵ ਗੌਤਮ ਅਤੇ ਉਪ ਜ਼ਿਲ੍ਹਾ ਸਿਖਿਆ ਅਧਿਕਾਰੀ (ਸ) ਧੀਰਜ ਵਸ਼ਿਸ਼ਟ ਵੀ ਮੌਜੂਦ ਸਨ। ਇਸ ਮੌਕੇ ਪ੍ਰਿੰਸੀਪਲ ਰਾਜਨ ਅਰੋੜਾ, ਸ਼ਾਇਰ ਗੁਰਦੀਪ ਸਿੰਘ, ਕ੍ਰਿਸ਼ਨ ਗੋਪਾਲ ਮੌਜੂਦ ਸਨ। -ਪੱਤਰ ਪ੍ਰੇਰਕ