ਸੋਨ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ
ਆਪ’ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਸ਼ਵ ਪੁਲੀਸ ਖੇਡਾਂ, ਅਲਬਾਮਾ (ਅਮਰੀਕਾ) 2025 ਦੇ ਗੋਲਡ ਮੈਡਲ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ...
Advertisement
ਆਪ’ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਸ਼ਵ ਪੁਲੀਸ ਖੇਡਾਂ, ਅਲਬਾਮਾ (ਅਮਰੀਕਾ) 2025 ਦੇ ਗੋਲਡ ਮੈਡਲ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਗੋਲਡ ਮੈਡਲ ਜੇਤੂ ਅਥਲੀਟ ਸਰਬਜੀਤ ਕੌਰ ਤੇ ਖਿਡਾਰੀ ਜਸਪਿੰਦਰ ਸਿੰਘ ਬਾਜਵਾ ਨੂੰ ਵਧਾਈ ਦਿੱਤੀ। ਇਸ ਮੌਕੇ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵਿਸ਼ਵ ਪੁਲੀਸ ਖੇਡਾਂ ’ਚ 5 ਗੋਲਡ ਮੈਡਲ ਜਿੱਤੇ ਹਨ। ਜਸਪਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਪੁਲੀਸ ਖੇਡਾਂ ’ਚ 2 ਗੋਲਡ ਮੈਡਲ, 1 ਸਿਲਵਰ ਅਤੇ 2 ਕਾਂਸੀ ਦੇ ਤਗਮੇ ਜਿੱਤੇ ਹਨ।
Advertisement
Advertisement