ਨਵਨਿਯੁਕਤ ਸਿੱਖਿਆ ਅਫਸਰ ਦਾ ਸਨਮਾਨ
ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਨਵਨਿਯੁਕਤ ਜ਼ਿਲ੍ਹਾ ੳਪ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਅਮਨਦੀਪ ਸ਼ਰਮਾ ਨੂੰ ਅਹੁਦਾ ਸੰਭਾਲਣ ਮੌਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਫੈਡਰੇਸ਼ਨ...
Advertisement
ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਨਵਨਿਯੁਕਤ ਜ਼ਿਲ੍ਹਾ ੳਪ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਅਮਨਦੀਪ ਸ਼ਰਮਾ ਨੂੰ ਅਹੁਦਾ ਸੰਭਾਲਣ ਮੌਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਨਦੀਪ ਸ਼ਰਮਾ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਸਿੱਖਿਆ ਦੇ ਗੁਣਵੱਤਾ ਪੱਖ ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
Advertisement
Advertisement