ਗੁਰਦੇਵ ਸਿੰਘ ਗਹੂੰਣ
ਬਲਾਚੌਰ, 12 ਜੂਨ
ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ ਦੇ ਇਸਤਰੀ ਵਿੰਗ ਦੇ ਨਵੇਂ ਨਿਯੁਕਤ ਹੋਏ ਸੂਬਾ ਉੱਪ ਪ੍ਰਧਾਨ ਸੰਤੋਸ਼ ਕਟਾਰੀਆ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪਾਰਟੀ ਆਗੂਆਂ ਸਤਨਾਮ ਸਿੰਘ ਜਲਵਾਹਾ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ, ਚੰਦਰ ਮੋਹਨ ਜੇਡੀ ਜ਼ਿਲ੍ਹਾ ਮੀਡੀਆ ਪ੍ਰਧਾਨ, ਮਨਦੀਪ ਸਿੰਘ ਅਟਵਾਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁਰਿੰਦਰ ਸੰਘਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ , ਅਸ਼ੋਕ ਕਟਾਰੀਆ ਅਤੇ ਬਿੱਟਾ ਰਾਣਾ ਆਦਿ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੈਡਮ ਸੰਤੋਸ਼ ਕਟਾਰੀਆ ਨੂੰ ਵਧਾਈਆਂ ਦਿੱਤੀਆਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਡਮ ਸੰਤੋਸ਼ ਕਟਾਰੀਆ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਜਰਨੈਲ ਸਿੰਘ ਸੂਬਾ ਇੰਚਾਰਜ, ਰਾਘਵ ਚੱਢਾ ਸੂਬਾ ਉੱਪ ਇੰਚਾਰਜ, ਭਗਵੰਤ ਮਾਨ ਸੂਬਾ ਪ੍ਰਧਾਨ ਅਤੇ ਰਾਜਵਿੰਦਰ ਥਿਆੜਾ ਸੂਬਾ ਪ੍ਰਧਾਨ ਇਸਤਰੀ ਵਿੰਗ ਆਦਿ ਆਗੂਆਂ ਵਲੋਂ ਉਨ੍ਹਾਂ ਵਿੱਚ ਵਿਸ਼ਵਾਸ਼ ਪ੍ਰਗਟਾਏ ਜਾਣ ‘ਤੇ ਧੰਨਵਾਦ ਕੀਤਾ। ਮੈਡਮ ਸੰਤੋਸ਼ ਕਟਾਰੀਆ ਨੇ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ’ਤੇ ਉਕਤ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕਰਨਗੇ।