ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਉੱਘੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ...
Advertisement

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਉੱਘੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 6 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਦੀਆ ਇਨਾਂ ਸੇਵਾਵਾ ਬਦਲੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨਿਤ ਕੀਤਾ ਗਿਆ।

ਗਿਆਨੀ ਰਘਬੀਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਦੇਸ਼-ਵਿਦੇਸ਼ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾਅ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਦੇ ਸਹਿਯੋਗ ਨਾਲ 172 ਕੁਇੰਟਲ 40 ਕਿਲੋਂ ਕਣਕ ਅਤੇ ਇੱਕ ਲੱਖ 31 ਹਜ਼ਾਰ 300 ਰੁਪਏ ਦੀ ਰਾਸ਼ੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪੀ।

Advertisement

Advertisement
Show comments