ਗੁਰਦੇਵ ਸਿੰਘ ਗਹੂੰਣ
ਬਲਾਚੌਰ, 30 ਦਸੰਬਰ
ਪਿੰਡ ਜਲਾਲਪੁਰ ਵਿੱਚ ਸਤਨਾਮ ਸਿੰਘ ਜਲਾਲਪੁਰ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਵਿਸ਼ੇਸ਼ ਸਮਾਗਮ ਕਰਕੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਆਗੂਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ‘ਸੰਘਰਸ਼ੀ ਯੋਧੇ’ ਕਹਿ ਕੇ ਵਡਿਆਇਆ ਗਿਆ। ਲੋਕਾਂ ਨੇ ਇਸ ਮੌਕੇ ਭਰੋਸਾ ਦਿੱਤਾ ਕਿ ਸਮੁੱਚਾ ਪਿੰਡ ਕਿਸਾਨ ਸੰਘਰਸ਼ ਨਾਲ ਖੜ੍ਹੇਗਾ। ਸਮਾਗਮ ਨੂੰ ਕਰਨ ਸਿੰਘ ਰਾਣਾ ਕਨਵੀਨਰ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ ਨੇ ਸੰਬੋਧਨ ਕੀਤਾ। ਇਸ ਮੌਕੇ ਨਿਰਮਲ ਸਿੰਘ ਔਜਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ( ਰਾਜੇਵਾਲ) ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ ਕਿਸਾਨਾਂ-ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕਰੇ। ਇਸ ਮੌਕੇ ਕਰਨੈਲ ਸਿੰਘ ਭੱਲਾ, ਕੰਧਾਰਾ ਸਿੰਘ, ਸੰਤੋਖ ਸਿੰਘ ਪਨਿਆਲੀ, ਗੁਰਦਿਆਲ ਸਿੰਘ, ਨਿਰਮਲ ਸਿੰਘ ਜੰਡੀ, ਜਗਦੀਸ਼ ਕੌਰ ਵੜੈਚ, ਅਲੀਸ਼ਾ ਕਾਠਗੜ੍ਹ, ਕਰਨੈਲ ਸਿੰਘ ਕਮਾਲਪੁਰ ਅਤੇ ਦਲਜੀਤ ਸਿੰਘ ਬੈਂਸ ਖੁਰਦਾਂ ਆਦਿ ਆਗੂਆਂ ਨੇ ਵੀ ਵਿਚਾਰ ਰੱਖੇ।