ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹੁਸ਼ਿਆਰਪੁਰ ਨੂੰ ਮਿਲੇ 20 ਨਵੇਂ ਹਾਊਸ ਸਰਜਨ

ਪੱਤਰ ਪ੍ਰੇਰਕ ਹੁਸ਼ਿਆਰਪੁਰ, 30 ਮਈ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ 20 ਨਵੇਂ ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਹਾਊਸ ਸਰਜਨਾਂ ਨੂੰ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਸਮੀ ਤੌਰ ’ਤੇ...
Advertisement

ਪੱਤਰ ਪ੍ਰੇਰਕ

ਹੁਸ਼ਿਆਰਪੁਰ, 30 ਮਈ

Advertisement

ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ 20 ਨਵੇਂ ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਹਾਊਸ ਸਰਜਨਾਂ ਨੂੰ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੌਂਪੇ। ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਇਨ੍ਹਾਂ 20 ਹਾਊਸ ਸਰਜਨਾਂ ਦੀ ਤੈਨਾਤੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਕੀਤੀ ਗਈ ਹੈ, ਜਿਸ ਵਿੱਚ ਸੱਤ ਸਿਵਲ ਹਸਪਤਾਲ ਹੁਸ਼ਿਆਰਪੁਰ, ਚਾਰ ਐੱਸਡੀਐੱਚ ਗੜ੍ਹਸ਼ੰਕਰ, ਚਾਰ ਐੱਸਡੀਐੱਚ ਮੁਕੇਰੀਆਂ, ਪੰਜ ਐੱਸਡੀਐੱਚ ਦਸੂਹਾ ਵਿਖੇ ਤੈਨਾਤ ਕੀਤੇ ਗਏ ਹਨ।

Advertisement