ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੁਸ਼ਿਆਰਪੁਰ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ ਬਣਿਆ: ਅਰੋੜਾ

ਮੰਤਰੀ ਨੇ ਫੌਜਾ ਸਿੰਘ ਨੂੰ ਸਮਰਪਿਤ ‘ਫੈਮਿਲੀ ਵਾਕ’ ਨੂੰ ਝੰਡੀ ਦਿਖਾੲੀ
‘ਫੈਮਿਲੀ ਵਾਕ’ ਨੂੰ ਹਰੀ ਝੰਡੀ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਇੱਥੋਂ ਦੇ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿੱਚ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ‘ਫੈਮਿਲੀ ਵਾਕ’ ਪ੍ਰੋਗਰਾਮ ਦਾ ਅਰੰਭ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਗਿਆ। ਮਰਹੂਮ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਫੈਮਿਲੀ ਵਾਕ’ ਵਰਗੇ ਪ੍ਰੋਗਰਾਮ ਸਮਾਜ ਨੂੰ ਇਕਜੁੱਟ ਕਰਨ ਅਤੇ ਲੋਕਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ ਅਪਨਾਉਣ ਦੀ ਪ੍ਰੇਰਨਾ ਦੇਣ ਦਾ ਸਾਧਨ ਹਨ। ਇਸ ਵਿਚ ਪੰਜ ਹਜ਼ਾਰ ਤੋਂ ਵੱਧ ਲੋਕਾਂ ਵਲੋਂ ਹਿੱਸਾ ਲੈਣਾ ਦਰਸਾਉਂਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕ ਨਸ਼ਾ-ਮੁਕਤੀ ਅਤੇ ਪਲਾਸਟਿਕ-ਮੁਕਤ ਸਮਾਜ ਦੀ ਦਿਸ਼ਾ ਵਿਚ ਗੰਭੀਰਤਾ ਨਾਲ ਵੱਧ ਰਹੇ ਹਨ। ਸ੍ਰੀ ਅਰੋੜਾ ਨੇ ਸਾਰੇ ਹਿੱਸਾ ਲੈਣ ਵਾਲੇ, ਪ੍ਰਬੰਧਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਸ਼ਚਿਤ ਰੂਪ ਨਾਲ ’ਨਸ਼ਾ-ਮੁਕਤ ਪੰਜਾਬ’ ਅਤੇ ’ਪਲਾਸਟਿਕ-ਮੁਕਤ ਅਭਿਆਨ’ ਦੀ ਭਾਵਨਾ ਨੂੰ ਮਜ਼ਬੂਤ ਕਰੇਗਾ।

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਨੇ ‘ਫੈਮਿਲੀ ਵਾਕ’ ਦੀ ਸਫ਼ਲਤਾ ’ਤੇ ਖੁਸ਼ੀ ਪ੍ਰਗਟ ਕੀਤੀ। ਫਿੱਟ ਬਾਈਕਰਜ਼ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਨੇ ਦੱਸਿਆ ਕਿ ਪੰਜ ਕਿਲੋਮੀਟਰ ਲੰਬੀ ‘ਫੈਮਿਲੀ ਵਾਕ’ ਦਾ ਮਾਰਗ ਰੋਸ਼ਨ ਗਰਾਊਂਡ, ਬਲਵੀਰ ਕਲੋਨੀ, ਭਗਵਾਨ ਮਹਾਵੀਰ ਪੁਲ ਅਤੇ ਟਾਂਡਾ ਚੌਕ ਤੋਂ ਹੋ ਕੇ ਲਾਜਵੰਤੀ ਸਟੇਡੀਅਮ ਤੱਕ ਰਿਹਾ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਇਸ ਨੂੰ ਯਾਦਗਾਰ ਬਣਾ ਦਿੱਤਾ। ਹਿੱਸਾ ਲੈਣ ਵਾਲੀਆਂ ਨੂੰ ਟੀ-ਸ਼ਰਟ, ਤਗਮੇ, ਸਰਟੀਫਿਕੇਟ ਅਤੇ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਸਤਵੰਤ ਸਿੰਘ ਸਿਆਣ, ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਰਣਵੀਰ ਸਚਦੇਵਾ, ਉਤਮ ਸਿੰਘ ਸਾਬੀ, ਗੁਰਮੇਲ ਸਿੰਘ, ਤਰਲੋਚਨ ਸਿੰਘ, ਸਾਗਰ ਸੈਣੀ, ਰੋਹਿਤ ਬੱਸੀ ਆਦਿ ਹਾਜ਼ਰ ਸਨ।

Advertisement

Advertisement
Show comments