ਹੁਸ਼ਿਆਰਪੁਰ ਪੁਲੀਸ ਵੱਲੋਂ ਮੁਕਾਬਲੇ ਦੌਰਾਨ 2 ਮੁਲਜ਼ਮ ਕਾਬੂ
ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਥਾਣੇ ਅਧੀਨ ਪੈਂਦੇ ਪਿੰਡ ਗੱਜਰ ਮੈਦੂਦ ਵਿਚ ਪੁਲੀਸ ਨੇ ਇੱਕ ਮੁਕਾਬਲੇ (encounter) ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਜਿਨ੍ਹਾਂ ਵਿੱਚ ਕੇਸ਼ਵ ਅਤੇ ਉਸ ਦਾ ਪਿਤਾ ਸ਼ਾਮਲ ਹਨ, ਦੀ ਹੁਸ਼ਿਆਰਪੁਰ...
Advertisement
ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਥਾਣੇ ਅਧੀਨ ਪੈਂਦੇ ਪਿੰਡ ਗੱਜਰ ਮੈਦੂਦ ਵਿਚ ਪੁਲੀਸ ਨੇ ਇੱਕ ਮੁਕਾਬਲੇ (encounter) ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਜਿਨ੍ਹਾਂ ਵਿੱਚ ਕੇਸ਼ਵ ਅਤੇ ਉਸ ਦਾ ਪਿਤਾ ਸ਼ਾਮਲ ਹਨ, ਦੀ ਹੁਸ਼ਿਆਰਪੁਰ ਪੁਲੀਸ ਨੂੰ ਪਹਿਲਾਂ ਤੋਂ ਕਈ ਮਾਮਲਿਆਂ ਵਿੱਚ ਤਲਾਸ਼ ਸੀ।
ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿਛਲੇ ਹਫ਼ਤੇ ਮਾਹਿਲਪੁਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ’ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਮੋਟਰਸਾਈਕਲ ’ਤੇ ਕਿਸੇ ਹੋਰ ਜੁਰਮ ਨੂੰ ਅੰਜਾਮ ਦੇਣ ਜਾ ਰਹੇ ਸਨ। ਜਦੋਂ ਪੁਲੀਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਹ ਆਪਣਾ ਮੋਟਰਸਾਈਕਲ ਜੇਜੋਂ ਤੋਂ ਉਤਾਰ ਕੇ ਗੱਜਰ ਮੈਦੂਦ ਵੱਲ ਜੰਗਲ ਵਿੱਚ ਲੈ ਗਏ।
ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਕਬਜ਼ੇ ’ਚੋਂ ਇੱਕ ਰਿਵਾਲਵਰ ਅਤੇ ਕੁਝ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਐੱਸਐੱਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੁਲੀਸ ਕਰਮੀਆਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿਖੇ ਦੋ ਵਿਅਕਤੀਆਂ ਨੇ ਇੱਕ ਸੁਨਿਆਰੇ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ ਸੀ ਜਿਸ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।
Advertisement
ਐਸਐਸਪੀ ਨੇ ਕਿਹਾ ਕਿ ਕਾਬੂ ਕੀਤੇ ਦੋਹਾਂ ਮੁਲਜ਼ਮਾਂ ਤੋਂ ਹੁਣ ਤੱਕ ਅੰਜਾਮ ਦਿੱਤੀਆਂ ਘਟਨਾਵਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
Advertisement
Advertisement
×