ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗੀ
ਇੱਥੋਂ ਦੇ ਕਿਸ਼ਨਪੁਰਾ ਇਲਾਕੇ ਵਿੱਚ ਘਰ ਦੇ ਮੰਦਰ ਦੇ ਅੰਦਰਲੇ ਪੱਖੇ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੌਰਾਨ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਇਲਾਕੇ ਦੇ ਪੰਜ ਨਿਵਾਸੀ ਝੁਲਸ ਗਏ। ਅੱਗ ਦੀ ਸੂਚਨਾ...
ਇੱਥੋਂ ਦੇ ਕਿਸ਼ਨਪੁਰਾ ਇਲਾਕੇ ਵਿੱਚ ਘਰ ਦੇ ਮੰਦਰ ਦੇ ਅੰਦਰਲੇ ਪੱਖੇ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੌਰਾਨ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਇਲਾਕੇ ਦੇ ਪੰਜ ਨਿਵਾਸੀ ਝੁਲਸ ਗਏ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਦੋ ਘੰਟੇ ਦੀ ਜਦੋ-ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਘਰ ਦੇ ਅੰਦਰ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ। ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ ਦੇ ਪਿਤਾ ਸੁਦਰਸ਼ਨ ਕੁਮਾਰ ਨੇ ਦੱਸਿਆ ਕਿ ਪ੍ਰਾਰਥਨਾ ਕਮਰੇ ਵਿੱਚ ਲੱਗੇ ਪੱਖੇ ’ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਕੁਝ ਮਿੰਟਾਂ ਵਿੱਚ ਹੀ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਟੀਮ ਨੂੰ ਸੂਚਿਤ ਕੀਤਾ ਗਿਆ ਸੀ। ਹਾਲਾਂਕਿ, ਟੀਮ ਦੇਰ ਨਾਲ ਪਹੁੰਚੀ, ਜਿਸ ਕਾਰਨ ਉਨ੍ਹਾਂ ਦਾ ਸਾਰਾ ਘਰੇਲੂ ਸਮਾਨ ਸੁਆਹ ਹੋ ਗਿਆ। ਇਸ ਦੌਰਾਨ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਘਰ ਵਿੱਚ ਅੱਗ ਲੱਗਣ ਦੀ ਰਿਪੋਰਟ ਮਿਲੀ। ਇਸ ਤੋਂ ਬਾਅਦ ਉਹ ਅਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚੇ ਅਤੇ ਚਾਰ ਫਾਇਰ ਟੈਂਡਰਾਂ ਦੀ ਵਰਤੋਂ ਕਰ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਮੌਕੇ ’ਤੇ ਪਹੁੰਚਣ ਵਿੱਚ ਦੇਰੀ ਹੋਈ ਕਿਉਂਕਿ ਤੰਗ ਗਲੀਆਂ ਵਿੱਚ ਬਿਜਲੀ ਦੀਆਂ ਤਾਰਾਂ ਬਹੁਤ ਹੇਠਾਂ ਲਮਕ ਰਹੀਆਂ ਸਨ। ਉਨ੍ਹਾਂ ਦੀ ਟੀਮ ਸਖ਼ਤ ਮਿਹਨਤ ਤੋਂ ਬਾਅਦ ਹੀ ਅੱਗ ਬੁਝਾਉਣ ਵਿੱਚ ਕਾਮਯਾਬ ਰਹੀ। ਏ ਐੱਸ ਆਈ ਸੇਵਾ ਸਿੰਘ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਟੀਮ ਨੂੰ ਕੰਟਰੋਲ ਰੂਮ ਤੋਂ ਕਿਸ਼ਨਪੁਰਾ ਇਲਾਕੇ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

