ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਸ਼ਿਕਾਇਤਾਂ ਸੁਣੀਆਂ
ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬਲਾਚੌਰ ਵਿੱਚ ਖੁੱਲ੍ਹਾ ਸੁਣਵਾਈ ਕੈਂਪ ਲਾਇਆ। ਕੈਂਪ ਦੌਰਾਨ ਮੈਂਬਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਮੌਕੇ ’ਤੇ...
ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬਲਾਚੌਰ ਵਿੱਚ ਖੁੱਲ੍ਹਾ ਸੁਣਵਾਈ ਕੈਂਪ ਲਾਇਆ। ਕੈਂਪ ਦੌਰਾਨ ਮੈਂਬਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਜਾਰੀ ਕੀਤੇ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਪਹਿਲਕਦਮੀ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਲਾਘਾ ਕਰਦਿਆਂ ਜਤਿੰਦਰ ਸ਼ੰਟੀ ਨੇ ਲੋਕਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਲੋਕਾਂ ਦੀ ਵੱਡੀ ਹਿੱਸੇਦਾਰੀ ਨਾਲ ਇਸ ਮੁਹਿੰਮ ਨੂੰ ਇੱਕ ਜਨ-ਅੰਦੋਲਨ ਵਿੱਚ ਬਦਲਿਆ ਜਾ ਸਕਦਾ ਹੈ। ਉਨ੍ਹਾਂ ਇਸ ਬੁਰਾਈ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਾਰੇ ਹਿੱਸੇਦਾਰਾਂ ਵੱਲੋਂ ਤਾਲਮੇਲ ਭਰੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਬਲਾਚੌਰ ਦੇ ਐੱਸ ਡੀ ਐੱਮ ਸੁਨੀਲ ਫੋਗਾਟ ਅਤੇ ਐੱਸ ਪੀ ਸਰਬਜੀਤ ਸਿੰਘ ਬਾਹੀਆ ਦੇ ਨਾਲ, ਸ੍ਰੀ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਨਿਆਂ ਪਹੁੰਚਾਉਣ ਲਈ ਪੰਜਾਬ ਭਰ ਵਿੱਚ ਅਜਿਹੇ ਜਨਤਕ ਸੁਣਵਾਈ ਕੈਂਪ ਲਗਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਨਸ਼ਾਖੋਰੀ ਵਿਰੁੱਧ ਇੱਕ ਮਹੱਤਵਪੂਰਨ ਪਹਿਲਕਦਮੀ ਦੱਸਦਿਆਂ ਸ਼ੰਟੀ ਨੇ ਇਸ ਬੁਰਾਈ ਦੇ ਖਾਤਮੇ ਲਈ ਠੋਸ ਯਤਨਾਂ ਦੀ ਲੋੜ ਨੂੰ ਦੁਹਰਾਇਆ।

