DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Jandiala Guru ਦੇ ਪਿੰਡ ਧੀਰੇਕੋਟ ਵਿੱਚ ਸੈਂਕੜੇ ਪਰਿਵਾਰ AAP ਵਿੱਚ ਸ਼ਾਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਵਾਗਤ ਕੀਤਾ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ।
Advertisement

ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧੀਰੇਕੋਟ ਵਿੱਚ ਸਾਬਕਾ ਸਰਪੰਚ, ਪੰਚਾਇਤ ਮੈਂਬਰਾਂ ਅਤੇ ਨੌਜਵਾਨ ਆਗੂਆਂ ਸਮੇਤ ਸੈਂਕੜੇ ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਚੇਅਰਮੈਨ ਅਮਰੀਕ ਸਿੰਘ ਸੋਢੀ ਤੇ ਸਰਪੰਚ ਅਮਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਇਨ੍ਹਾਂ ਪਰਿਵਾਰਾਂ ਨੇ ਪਾਰਟੀ ਬਦਲੀ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਮਿਲੇਗਾ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਸੁਖਦੇਵ ਸਿੰਘ, ਮੌਜੂਦਾ ਪੰਚਾਇਤ ਮੈਂਬਰ ਰਜਿੰਦਰ ਸਿੰਘ ਰਾਜੂ, ਜਤਿੰਦਰ ਸਿੰਘ, ਬਲਜੀਤ ਸਿੰਘ ਅਤੇ ਬਖਸ਼ੀਸ਼ ਸਿੰਘ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਯੂਥ ਆਗੂ ਪਰਦੀਪ ਸਿੰਘ, ਕਰਨਦੀਪ ਸਿੰਘ, ਬਲਰਾਜ ਸਿੰਘ, ਲਵਦੀਪ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ, ਸਾਹਿਲ, ਗੁਰਪ੍ਰੀਤ ਸਿੰਘ, ਰਵਿੰਦਰਜੀਤ ਸਿੰਘ ਅਤੇ ਮਨਿੰਦਰਜੀਤ ਸਿੰਘ ਵੀ ਸੱਤਾਧਾਰੀ ਧਿਰ ਦਾ ਹਿੱਸਾ ਬਣੇ।

Advertisement

ਰਸੂਲਪੁਰ ਵਿੱਚ ਵੀ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਿਹਾ

Advertisement

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਰਸੂਲਪੁਰ ਤੋਂ ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਵਿਧਾਇਕ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਹਲਕਾ ਬਟਾਲਾ ਵਿੱਚ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਹੋਰਨਾਂ ਜਨਤਕ ਭਲਾਈ ਯੋਜਨਾਵਾਂ ਨੂੰ ਵੱਡੀ ਪ੍ਰਾਪਤੀ ਦੱਸਿਆ।

Advertisement
×